ਪਟਿਆਲਾ, 2 ਅਪ੍ਰੈਲ (ਮਨਦੀਪ ਸਿੰਘ ਖਰੌੜ)-ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਪਹਿਲੇ ਕੇਸ 'ਚ ਓਮ ਪ੍ਰਕਾਸ਼ ਨੇ ਥਾਣਾ ਪਸਿਆਣਾ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਰਾਮਫਲ ਮੋਟਰਸਾਈਕਲ 'ਤੇ ਅਨਾਜ ਮੰਡੀ ਪਿੰਡ ਰਾਮਨਗਰ ਨੇੜੇ ਜਾ ਰਿਹਾ ਸੀ | ਇਸ ਦੌਰਾਨ ਅਣਪਛਾਤੇ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਸ ਹਾਦਸੇ 'ਚ ਉਸ ਦੇ ਭਰਾ ਦੀ ਮੌਤ ਹੋ ਗਈ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਦੂਜੇ ਮਾਮਲੇ 'ਚ ਅਭਿਜੀਤ ਸਿੰਘ ਨੇ ਸਿਵਲ ਲਾਈਨ 'ਚ ਰਿਪੋਰਟ ਦਰਜ ਕਰਵਾਈ ਕਿ ਉਸ ਦਾ ਭਰਾ ਰਵਿੰਦਰ ਸਿੰਘ ਮੋਟਰਸਾਈਕਲ 'ਤੇ ਪਾਵਰ ਕਾਲੋਨੀ ਪਟਿਆਲਾ ਕੋਲੋਂ ਜਾ ਰਿਹਾ ਸੀ | ਇਸ ਦੌਰਾਨ ਇਕ ਗੱਡੀ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਉਸ ਦਾ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਗੱਡੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |