27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਵਿਜੀਲੈਂਸ ਬਿਊਰੋ ਵਲੋਂ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐੱਸ.ਡੀ.ਓ. ਕਾਬੂ

Ad Position 21
No active advertisement
ਅਜੀਤ ਡੈਸਕ 03-04-2026
ਪਟਿਆਲਾ, 2 ਅਪ੍ਰੈਲ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐੱਸ.ਪੀ.ਸੀ.ਐਲ. ਦੇ ਸਬ-ਡਵੀਜ਼ਨ ਕੁੱਪ ਕਲਾਂ (ਮਲੇਰਕੋਟਲਾ) ਵਿਖੇ ਤਾਇਨਾਤ ਉਪ-ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇਕ ਵਸਨੀਕ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਬੁਲਾਰੇ ਨੇ ਕਿਹਾ ਕਿ ਦੋਸ਼ੀ ਐੱਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸ ਨੰੂ ਦੱਸਿਆ ਕਿ ਉਸ ਦੇ ਘਰ ਵਿਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ | ਇਸ ਸੰਬੰਧ ਵਿਚ ਮੁਲਜ਼ਮ ਐਸ.ਡੀ.ਓ. ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ | ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ | ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ | ਉਸ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਸੰਬੰਧ ਵਿਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਚਾਰ ਲੇਬਰ ਕੋਡ ਲਾਗੂ ਕਰਨ ਦੇ ਰੋਸ ਵਜੋਂ ਨਰੇਗਾ ਕਾਮਿਆਂ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ''ਵਿਰਾਸਤ ਦੇ ਰੂ-ਬ-ਰੂ'' ਵਿਰਾਸਤੀ ਜਲੌਅ ਦਾ ਪ੍ਰਤੀਕ - ਡਾ. ਬਲਕਾਰ ਸਿੰਘ
Ad Position 24