27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਚਾਰ ਲੇਬਰ ਕੋਡ ਲਾਗੂ ਕਰਨ ਦੇ ਰੋਸ ਵਜੋਂ ਨਰੇਗਾ ਕਾਮਿਆਂ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

Ad Position 21
No active advertisement
ਅਜੀਤ ਡੈਸਕ 03-04-2026
ਨਾਭਾ, 2 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਕੇਂਦਰ ਦੀ ਮੋਦੀ ਹਕੂਮਤ ਵਲੋਂ 1 ਅਪ੍ਰੈਲ ਤੋਂ ਕੇਂਦਰੀ ਲੇਬਰ ਕਾਨੂੰਨਾਂ ਦੇ ਭੋਗ ਪਾ ਕੇ ਚਾਰ ਲੇਬਰ ਕੋਡ ਲਾਗੂ ਲਾਗੂ ਕਰਕੇ ਦੇਸ਼ ਦੇ ਕਰੋੜਾਂ ਕਿਰਤੀਆਂ ਨੂੰ ਗੁਲਾਮੀ ਵੱਲ ਧੱਕ ਦਿੱਤਾ ਹੈ, ਕਿਉਂ ਜੋ ਇਹ ਚਾਰੇ ਲੇਬਰ ਕੋਡ 1 ਅਪ੍ਰੈਲ ਤੋਂ ਲਾਗੂ ਕਰ ਦਿੱਤੇ ਗਏ, ਇਨ੍ਹਾਂ ਕੋਡਾਂ ਦੇ ਲਾਗੂ ਹੋਣ ਨਾਲ ਕਾਮਿਆਂ ਨੂੰ 12-12 ਘੰਟੇ ਕੰਮ ਕਰਨ ਲਈ ਮਜਬੂਰ ਕੀਤਾ ਜਾਵੇਗਾ | ਹਲਕੇ ਦੇ ਪਿੰਡ ਗਦਾਈਆ ਦੇ ਨਰੇਗਾ ਕਾਮਿਆਂ ਵਲੋਂ ਇਨ੍ਹਾਂ ਕੋਡਾਂ ਦੇ ਲਾਗੂ ਕਰਨ ਦੇ ਰੋਸ ਵਜੋਂ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤਾ ਗਿਆ | ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਕਾਮਰੇਡ ਕਸ਼ਮੀਰ ਸਿੰਘ ਗਦਾਈਆ ਨੇ ਇਕੱਤਰ ਕਿਰਤੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਤੋ ਕੇਂਦਰ 'ਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣੀ ਹੈ | ਇਸ ਸਰਕਾਰ ਨੇ ਦੇਸ਼ ਦੇ ਕਰੋੜਾਂ ਕਿਰਤੀਆਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਸੱਤਾ ਵਿਚ ਆਉਣ ਬਾਅਦ ਦੇਸ਼ 'ਚ ਬੇਰੁਜ਼ਗਾਰੀ ਵਿਚ ਬੇਤਹਾਸ਼ਾ ਵਾਧਾ ਹੋਇਆ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆ ਪੰਜਾਬ ਇਸਤਰੀ ਸਭਾ ਦੇ ਆਗੂ ਬਲਜੀਤ ਕੌਰ ਗਦਾਈਆ ਨੇ ਕਿਹਾ ਕਿ ਮੋਦੀ ਦੇ ਰਾਜ ਭਾਗ ਆਉਣ ਨਾਲ ਔਰਤਾਂ ਸੁਰੱਖਿਅਤ ਨਹੀਂ ਹਨ | ਇਸ ਮੌਕੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਗਦਾਈਆ ਇਕਾਈ ਦੇ ਪ੍ਰਧਾਨ ਅੰਦਰ ਸਿੰਘ ਕੋਲੀ, ਸੀ.ਪੀ.ਆਈ. ਦੇ ਬਰਾਂਚ ਸਕੱਤਰ ਜਗਜੀਤ ਸਿੰਘ ਗਦਾਈਆ, ਨੇਤਰ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਤ ਸਿੰਘ, ਸੁਰਜੀਤ ਸਿੰਘ ਪੀ.ਐੱਸ.ਆਈ.ਬੀ., ਮਹਿੰਦਰ ਕੌਰ, ਅੰਗਰੇਜ਼ ਕੌਰ, ਕੁਲਦੀਪ ਕੌਰ, ਜਸਵੰਤ ਕੌਰ ਰਾਣੀ, ਲਾਭ ਕੌਰ ਆਦਿ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਦੇ ਅਲਾਈਵ ਫਾਰਮ ਪਹਿਲਾਂ ਵਾਂਗ ਮੰਡਲ ਪੱਧਰ 'ਤੇ ਲਏ ਜਾਣ-ਸੁਰਿੰਦਰ ਪੱਪੂ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐੱਸ.ਡੀ.ਓ. ਕਾਬੂ
Ad Position 24