28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਜਰਮਨੀ ਭੇਜਣ ਦਾ ਝਾਂਸਾ ਦੇ ਕੇ ਠੱਗੇ 15 ਲੱਖ

Ad Position 21
No active advertisement
ਅਜੀਤ ਡੈਸਕ 04-04-2026

ਪਟਿਆਲਾ, 3 ਅਪ੍ਰੈਲ (ਮਨਦੀਪ ਸਿੰਘ ਖਰੌੜ)-ਮੁਹਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 15 ਲੱਖ ਠੱਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਸੁਰੇਸ਼ ਪਾਲ ਨੇ ਥਾਣਾ ਕੋਤਵਾਲੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਲੜਕੇ ਨੂੰ ਜਰਮਨੀ ਭੇਜਣ ਲਈ ਉਪਕਾਰ ਬਾਂਸਲ ਵਾਸੀ ਮਾਨਸਾ, ਅਨਿਲ ਕੁਮਾਰ ਵਾਸੀ ਮੁਹਾਲੀ ਨੇ ਉਨ੍ਹਾਂ ਤੋਂ 15 ਲੱਖ ਰੁਪਏ ਲਏ ਪਰ ਬਾਅਦ 'ਚ ਨਾ ਤਾਂ ਲੜਕੇ ਨੂੰ ਬਾਹਰ ਭੇਜਿਆ ਅਤੇ ਨਾ ਹੀ ਉਨ੍ਹਾਂ ਦੀ ਰਕਮ ਵਾਪਸ ਕੀਤੀ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਅੰਮਿ੍ਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ <br/>
Ad Position 24