28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਦੇਵ ਮਾਨ ਨੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਤਹਿਤ ਵਾਰਡ ਨੰਬਰ 10 ਵਿਚ ਵਾਰਡ ਵਾਸੀਆਂ ਨਾਲ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 04-04-2026
ਨਾਭਾ, 3 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ 4 ਸਾਲਾਂ ਵਿਚ ਕੀਤੇ ਕੰਮ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ ਸੰਵਾਂਦ ਕੰਪੇਨ ਤਹਿਤ ਹਰਸ਼ ਬਲੱਡ ਡੋਨਰ ਸੋਸਾਇਟੀ ਪ੍ਰਧਾਨ ਭੁਵੇਸ਼ ਬਾਂਸਲ ਭਾਸ਼ੀ ਦੀ ਅਗਵਾਈ ਹੇਠ ਵਾਰਡ ਨੰਬਰ 10 ਗੁਰੂ ਨਾਨਕਪੁਰਾ ਮੁਹੱਲਾ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ ਜਿਥੇ ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਸੂਬੇ ਵਿਚ ਔਰਤਾਂ ਨੂੰ ਹਰ ਮਹੀਨੇ ਇਕ ਹਜਾਰ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਪ੍ਰਤੀ ਮਹੀਨਾ ਮਿਲਣਗੇ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਅੱਜ ਤੱਕ 65,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ, ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਵਿਰੁੱਧ ਇਤਿਹਾਸਿਕ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ਵਿਚੋਂ ਗੈਂਗਸਟਰ ਨੈਟਵਰਕ ਨੂੰ ਖਤਮ ਕਰਨ ਲਈ ਗੈਂਗਸਟਰ ਤੇ ਵਾਰ ਮੁਹਿੰਮ ਤਹਿਤ 14700 ਤੋਂ ਵੱਧ ਗੈਂਗਸਟਰ ਕਾਬੂ ਕੀਤੇ ਗਏ ਹਨ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਭਾਰਤ ਵਿਚ ਪਹਿਲੀ ਸੜਕ ਸੁਰੱਖਿਆ ਫੋਰਸ ਦਾ ਪੰਜਾਬ ਵਿਚ ਗਠਨ ਕੀਤਾ ਗਿਆ ਹੈ, ਜਿਸ ਤਹਿਤ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਪਹਿਲਾਂ ਨਾਲੋਂ 50.12 ਪ੍ਰਤੀਸ਼ਤ ਘਟੀ ਹੈ ਜੋ ਕਿ ਭਾਰਤ ਦੇ ਕਿਸੇ ਵੀ ਸੂਬੇ ਲਈ ਰਿਕਾਰਡ ਹੈ | ਉਨ੍ਹਾਂ ਕਿਹਾ ਕਿ ਪੰਜਾਹ ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਆਪ ਸਰਕਾਰ ਵਲੋਂ ਮੁਫਤ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਏਸੀ ਬਸ ਸਫਰ, ਏਸੀ ਰਹਿਣ ਸਹਿਣ ਅਤੇ ਭੋਜਨ ਸਮੇਤ ਯਾਤਰੂਆਂ ਨੂੰ ਸਾਰੀਆਂ ਹੀ ਸਹੂਲਤਾਂ ਦਿੱਤੀਆਂ ਗਈਆਂ ਹਨ | ਦੇਵ ਮਾਨ ਨੇ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਇਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਜੋ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨੂੰ ਗਰੰਟੀਆਂ ਦਿੱਤੀਆਂ ਸਨ ਉਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ 4 ਸਾਲਾਂ ਵਿਚ ਪੂਰਾ ਕੀਤਾ ਹੈ | ਵਾਰਡ ਵਾਸੀਆਂ ਨੇ ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ, ਕਪਿਲ ਮਾਨ, ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ, ਮਾਸਟਰ ਅਮਰੀਕ ਸਿੰਘ, ਮੇਜਰ ਸਿੰਘ ਤੁੰਗਾ, ਧਰਮਿੰਦਰ ਸਿੰਘ ਸੁੱਖੇਵਾਲ, ਦੀਪ ਊਧਮ ਸਿੰਘ, ਕਿ੍ਸ਼ਨ ਕੁਮਾਰ, ਸਿਮਰਨ ਅੜਕ ਚੌਹਾਨ, ਅਮਨ ਗਰਗ, ਆਦਿ ਹਾਜ਼ਰ ਸਨ | ਮੁਹੱਲਾ ਪ੍ਰਧਾਨ ਕੁਲਦੀਪ ਸਿੰਘ ਅਤੇ ਸਮੂਹ ਵਾਰਡ ਵਾਸੀਆਂ ਵੱਲੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਵਾਰਡ ਨੰਬਰ 10 ਦੇ ਮੁੱਖ ਸੇਵਾਦਾਰ ਭੁਵੇਸ਼ ਬਾਂਸਲ ਭਾਸ਼ੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਨਾਲ ਦੁਰਵਿਵਹਾਰ ਕਰਨ ਵਾਲੇ ਡਾਕਟਰਾਂ ਤੇ ਸਟਾਫ਼ 'ਤੇ ਹੋਵੇਗੀ ਕਾਰਵਾਈ - ਬਲਬ... ਅਗਲੀ ਖ਼ਬਰ ਨਾਭਾ ਸੋਸ਼ਲ ਵੈੱਲਫੇਅਰ ਐਂਡ ਕਲਚਰਲ ਕਲੱਬ ਦੀ ਹੋਈ ਚੋਣ
Ad Position 24