27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਨਾਲ ਦੁਰਵਿਵਹਾਰ ਕਰਨ ਵਾਲੇ ਡਾਕਟਰਾਂ ਤੇ ਸਟਾਫ਼ 'ਤੇ ਹੋਵੇਗੀ ਕਾਰਵਾਈ - ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 04-04-2026
ਪਟਿਆਲਾ, 3 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਖ਼ਤ ਸ਼ਬਦਾਂ 'ਚ ਆਖਿਆ ਹੈ ਕਿ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਨਾਲ ਸਟਾਫ਼ ਜਾਂ ਡਾਕਟਰਾਂ ਵਲੋਂ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਿਹਤ ਮੰਤਰੀ ਨੇ ਇੱਥੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਦੌਰਾ ਕਰਦਿਆਂ, ਬੀਤੇ ਦਿਨ ਇੱਥੇ ਓ.ਪੀ.ਡੀ. ਰਜਿਸਟ੍ਰੇਸ਼ਨ ਕਾਊਾਟਰ 'ਤੇ ਇਕ ਮਰੀਜ਼ ਨਾਲ ਦੁਰਵਿਵਹਾਰ ਕਰਨ ਵਾਲੇ ਠੇਕਾ ਕਰਮਚਾਰੀ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ | ਸਿਹਤ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੀ ਵੀਡੀਓ ਵਾਇਰਲ ਦੇਖ ਕੇ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ, ਕਿ ਕਿਸ ਤਰ੍ਹਾਂ ਕਰਮਚਾਰੀ ਨੇ ਮੁੱਕਾ ਮਾਰ ਕੇ ਸ਼ੀਸ਼ਾ ਭੰਨਿਆ, ਜਿਸ ਕਾਰਨ ਮਹਿਲਾ ਮਰੀਜ਼ ਨੂੰ ਸੱਟ ਵੱਜੀ ਤੇ ਇਹ ਕੱਚ ਹੋਰ ਵੀ ਮਰੀਜ਼ਾਂ ਦੀਆਂ ਅੱਖ ਵਿਚ ਵੀ ਲੱਗ ਸਕਦਾ ਸੀ, ਜਿਸ ਲਈ ਅਜਿਹੀ ਬਦਤਮੀਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਵਿਭਾਗੀ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਠੇਕਾ ਕਰਮਚਾਰੀ ਗੁਰਪ੍ਰੀਤ ਸਿੰਘ ਨੂੰ ਇਕ ਮਹੀਨੇ ਦਾ ਨੋਟਿਸ ਦੇ ਕੇ ਸੇਵਾਵਾਂ ਤੋਂ ਫ਼ਾਰਗ ਕੀਤਾ ਜਾਵੇਗਾ | ਡਾ. ਬਲਬੀਰ ਸਿੰਘ ਨੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਓ.ਪੀ.ਡੀ. ਰਜਿਸਟ੍ਰੇਸ਼ਨ ਕਾਊਾਟਰ ਦਾ ਜਾਇਜ਼ਾ ਲੈਂਦਿਆਂ ਐੱਸ.ਐਮ.ਓ ਡਾ. ਵਿਕਾਸ ਗੋਇਲ ਤੇ ਡਾ. ਜੈਦੀਪ ਭਾਟੀਆ ਨੂੰ ਨਿਰਦੇਸ਼ ਦਿੱਤੇ ਕਿ ਇੱਥੇ ਹੋਰ ਮੁਲਾਜ਼ਮ ਤਾਇਨਾਤ ਕੀਤੇ ਜਾਣ ਤਾਂ ਕਿ ਮਰੀਜ਼ਾਂ ਨੂੰ ਪਰਚੀ ਬਣਵਾਉਣ ਲਈ ਘੱਟ ਤੋਂ ਘੱਟ ਸਮਾਂ ਲੱਗੇ | ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਹੋਰ ਵੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਉਚੇਚਾ ਧਿਆਨ ਕੇਂਦਰਿਤ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਟੀਚਾ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਬਿਹਤਰ ਸਿੱਖਿਆ ਪ੍ਰਦਾਨ ਕਰਨਾ ਹੈ | ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰੀ ਅਮਲੇ ਤੇ ਹੋਰ ਸਹਾਇਕ ਅਮਲੇ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ 'ਦਿਲ ਨਰਮ ਤੇ ਸਿਰ ਸਰਦ' ਰੱਖਣ ਭਾਵ ਕਿ ਮਰੀਜ਼ਾਂ ਪ੍ਰਤੀ ਨਰਮ ਤੇ ਸਦਭਾਵਨਾ ਵਾਲਾ ਵਿਵਹਾਰ ਰੱਖਣ, ਕਿਉਂਕਿ ਕਿਸੇ ਦਰਦ ਤੇ ਪੀੜਾ ਕਰਕੇ ਹੀ ਮਰੀਜ਼ ਹਸਪਤਾਲਾਂ 'ਚ ਆਉਂਦੇ ਹਨ | ਡਾ. ਬਲਬੀਰ ਸਿੰਘ ਨੇ ਨਾਲ ਹੀ ਮਾਤਾ ਕੌਸ਼ੱਲਿਆ ਹਸਪਤਾਲ ਦੇ ਸਾਰੇ ਡਾਕਟਰਾਂ ਤੇ ਸਟਾਫ਼ ਨਰਸਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਹਸਪਤਾਲ ਦਾ 99.9 ਫ਼ੀਸਦੀ ਸਟਾਫ਼ ਪੂਰੀ ਲਗਨ, ਇਮਾਨਦਾਰੀ ਤੇ ਮਿਹਨਤ ਨਾਲ ਮਰੀਜ਼ਾਂ ਦੀ ਸੇਵਾ ਕਰਦਾ ਹੈ ਪਰੰਤੂ 0.1 ਫ਼ੀਸਦੀ ਅਜਿਹੇ ਲੋਕਾਂ ਨੂੰ ਵੀ ਠੀਕ ਕੀਤਾ ਜਾਵੇਗਾ | ਸਿਹਤ ਮੰਤਰੀ ਨੇ ਇਹ ਵੀ ਸਪਸ਼ਟ ਆਖਿਆ ਕਿ ਸਰਕਾਰੀ ਹਸਪਤਾਲਾਂ ਵਿਖੇ ਮਰੀਜ਼ਾਂ ਜਾਂ ਉਨ੍ਹਾਂ ਦੇ ਵਾਰਸਾਂ ਵਲੋਂ ਵੀ ਕੀਤੀ ਜਾਣ ਵਾਲੀ ਹੁੱਲੜਬਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਤੇ ਕਈ ਘਟਨਾਵਾਂ ਵਿਚ ਅਜਿਹੇ ਹੁੱਲੜਬਾਜ਼ਾਂ ਵਿਰੁੱਧ ਪੁਲਿਸ ਕੇਸ ਦਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਤੀਰਾ ਅਪਣਾਉਣ ਵਾਲੇ ਸਟਾਫ਼ ਨੂੰ ਤਰੱਕੀ ਦਿੱਤੀ ਜਾਵੇਗੀ ਤੇ ਮਾੜਾ ਵਿਵਹਾਰ ਕਰਨ ਵਾਲੇ ਵਿਰੁੱਧ ਕਾਰਵਾਈ ਯਕੀਨੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਜੂਏਬਾਜ਼ ਕਾਬੂ <br/> ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਤਹਿਤ ਵਾਰਡ ਨੰਬਰ 10 ਵਿਚ ਵਾਰਡ ਵਾਸੀਆਂ ਨਾਲ ਕੀਤੀ ਬੈਠਕ
Ad Position 24