27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਾਭਾ ਤੇ ਪਟਿਆਲਾ ਦੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਇਤਿਹਾਸਿਕ ਹੋਵੇਗੀ- ਜਗਮੀਤ ਸਿੰਘ ਹਰਿਆਊ

Ad Position 21
No active advertisement
ਅਜੀਤ ਡੈਸਕ 04-04-2026
ਸਮਾਣਾ, 3 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਭਰ 'ਚ ਕੀਤੀਆਂ ਜਾ ਰਹੀਆਂ ਰੈਲੀਆਂ ਦਾ ਸਿਲਸਿਲਾ ਲਗਾਤਾਰ ਸ਼ਾਨਦਾਰ ਨਤੀਜਿਆਂ ਨਾਲ ਅੱਗੇ ਵੱਧ ਰਿਹਾ ਹੈ ਅਤੇ ਨਾਭਾ ਤੇ ਪਟਿਆਲਾ 'ਚ ਹੋਣ ਵਾਲੀ ਅਕਾਲੀ ਰੈਲੀ ਵੀ ਇਤਿਹਾਸਿਕ ਸਾਬਤ ਹੋਵੇਗੀ | ਇਹ ਪ੍ਰਗਟਾਵਾ ਸਮਾਣਾ ਹਲਕੇ ਤੋਂ ਇੰਚਾਰਜ ਜਗਮੀਤ ਸਿੰਘ ਹਰਿਆਊ ਨੇ ਆਪਣੇ ਸਥਾਨਕ ਦਫ਼ਤਰ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠ ਇਸ ਗੱਲ ਦਾ ਸਪਸ਼ਟ ਸੰਕੇਤ ਹਨ ਕਿ ਲੋਕ ਮੁੜ ਅਕਾਲੀ ਦਲ ਨਾਲ ਜੁੜ ਰਹੇ ਹਨ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਵਿਚ ਹੋਇਆ ਵਿਕਾਸ ਅੱਜ ਤੱਕ ਦੁਹਰਾਇਆ ਨਹੀਂ ਜਾ ਸਕਿਆ ਅਤੇ ਲੋਕ ਹੁਣ ਉਸੇ ਵਿਕਾਸ ਨੂੰ ਦੁਬਾਰਾ ਦੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਾਜ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਵਧਦਾ ਦੇਖਣਾ ਚਾਹੁੰਦੇ ਹਨ ਅਤੇ ਇਸ ਲਈ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਸੁਕ ਹਨ | ਜਗਮੀਤ ਸਿੰਘ ਹਰਿਆਊ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਾਰਟੀ ਆਪਣਾ ਅਸਲ ਚਿਹਰਾ ਲੋਕਾਂ ਤੋਂ ਲੁਕਾ ਨਹੀਂ ਸਕੀ ਅਤੇ ਹੁਣ ਲੋਕ ਉਨ੍ਹਾਂ ਦੇ ਝੂਠੇ ਵਾਅਦਿਆਂ ਅਤੇ ਲਾਰਿਆਂ ਨੂੰ ਸਮਝ ਚੁੱਕੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਮੁੜ ਗੁਮਰਾਹ ਨਹੀਂ ਕੀਤਾ ਜਾ ਸਕੇਗਾ | ਉਨ੍ਹਾਂ ਕਾਂਗਰਸ ਪਾਰਟੀ ਬਾਰੇ ਕਿਹਾ ਕਿ ਕਾਂਗਰਸ ਪੰਜਾਬ ਵਿਚ ਆਪਣਾ ਆਧਾਰ ਗਵਾ ਚੁੱਕੀ ਹੈ ਅਤੇ ਲੋਕ ਹੁਣ ਉਸ ਤੋਂ ਦੂਰੀ ਬਣਾ ਰਹੇ ਹਨ | ਇਸ ਦੇ ਨਾਲ ਹੀ ਭਾਜਪਾ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਉਸ ਦਾ ਕੋਈ ਵੱਡਾ ਆਧਾਰ ਨਹੀਂ ਹੈ | ਅੰਤ ਵਿਚ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਂਦੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਨਤੀਜਿਆਂ ਨਾਲ ਜਿੱਤ ਦਰਜ ਕਰੇਗਾ ਅਤੇ ਪੰਜਾਬ ਵਿਚ ਆਪਣੀ ਮਜ਼ਬੂਤ ਸਰਕਾਰ ਬਣਾਵੇਗਾ | ਇਸ ਮੌਕੇ ਸਾਹਿਬ ਸਿੰਘ ਫ਼ੌਜੀ, ਦਰਸ਼ਨ ਸਮਾਣਾ, ਕਰਨੈਲ ਸਿੰਘ, ਰਤਨ ਸਿੰਘ ਧਨੌਰੀ, ਮਲਕੀਤ ਸਿੰਘ ਚੀਮਾ, ਜੋਗਿੰਦਰ ਸਿੰਘ ਸਮਾਣਾ, ਹੈਪੀ ਕਾਹਨਗੜ੍ਹ, ਯੁਵਰਾਜ ਸਿੰਘ, ਅਮਰਜੀਤ ਸਿੰਘ ਟੋਡਰਪੁਰ, ਰਾਜਦੀਪ ਸਿੰਘ ਚੀਮਾ, ਬਲਜਿੰਦਰ ਸਿੰਘ ਬੱਲੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਅਤੇ ਪੰਜਾਬ ਵਿਧਾਨ ਸਭਾ ਨੂੰ 'ਜਗਤ ਜੋਤਿ ਸਤਿਗੁਰੂ ਗੁਰੂ ਗ੍ਰੰਥ ਸਾਹਿਬ ਐਕਟ' ਦੀਆਂ ਸੋਧੀਆਂ ਹੋਈਆਂ ਕਾਪ... ਅਗਲੀ ਖ਼ਬਰ ਵਿਰਦੀ ਪਰਿਵਾਰ ਦਾ ਸਮਾਜਸੇਵਾ 'ਚ ਵੱਡਾ ਯੋਗਦਾਨ-ਕਰਨ ਸਿੰਘ
Ad Position 24