26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

'ਆਪ' ਸਰਕਾਰ ਨੇ ਚਾਰ ਸਾਲਾਂ 'ਚ ਸ਼ਾਨਦਾਰ ਤੇ ਇਤਿਹਾਸਕ ਫੈਸਲੇ ਲਏ-ਦੇਵ ਮਾਨ

Ad Position 21
No active advertisement
ਅਜੀਤ ਡੈਸਕ 04-04-2026
ਭਾਦਸੋਂ, 3 ਅਪ੍ਰੈਲ (ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦÏਰਾਨ ਸ਼ਾਨਦਾਰ ਤੇ ਇਤਿਹਾਸਕ ਫੈਸਲੇ ਲਏ ਹਨ, ਜਿਸ ਕਰਕੇ ਸੂਬਾ ਵਾਸੀ ਇਕ ਵਾਰ ਫਿਰ ਤੋਂ 2027 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਇਲਾਕੇ ਦੇ ਇਕ ਪਿੰਡ ਵਿਚ ਕੀਤਾ¢ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਪੰਜਾਬ ਦੇ 90 ਪ੍ਰਤੀਸ਼ਤ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ, ਸੂਬੇ ਚ ਅÏਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਅÏਰਤਾਂ ਨੂੰ 1500 ਪ੍ਰਤੀ ਮਹੀਨਾ ਮਿਲਣਗੇ,ਉਨ੍ਹਾਂ ਕਿਹਾ ਕਿ ਹੁਣ ਤੱਕ 65,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਇਤਿਹਾਸਿਕ ਕਾਰਵਾਈ ਕੀਤੀ ਗਈ ਹੈ, ਪੰਜਾਬ ਵਿਚੋਂ ਗੈਂਗਸਟਰ ਨੈਟਵਰਕ ਨੂੰ ਖਤਮ ਕਰਨ ਲਈ ਗੈਂਗਸਟਰ ਤੇ ਵਾਰ ਮੁਹਿੰਮ ਤਹਿਤ ਹਜ਼ਾਰਾਂ ਦੋਸ਼ੀ ਗਿ੍ਫ਼ਤਾਰ ਕੀਤੇ ਗਏ ਹਨ¢ਇਸ ਤੋਂ ਇਲਾਵਾ ਵਿਧਾਇਕ ਨਾਭਾ ਨੇ ਕਿਹਾ ਕਿ ਭਾਰਤ ਵਿਚ ਪਹਿਲੀ ਸੜਕ ਸੁਰੱਖਿਆ ਫੋਰਸ ਦਾ ਪੰਜਾਬ ਵਿਚ ਗਠਨ ਕੀਤਾ ਗਿਆ ਹੈ¢ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮÏਤਾਂ ਦੀ ਦਰ 50 ਪ੍ਰਤੀਸ਼ਤ ਘਟੀ ਹੈ ਜੋ ਭਾਰਤ ਦੇ ਕਿਸੇ ਵੀ ਸੂਬੇ ਲਈ ਰਿਕਾਰਡ ਹੈ¢ ਦੇਵ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਇਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਦਿੱਤੀ ਜਾ ਰਹੀ ਹੈ, ਜੋ ਹੋਰਨਾਂ ਸੂਬਿਆਂ ਲਈ ਉਦਾਹਰਣ ਹੈ¢ਇਸ ਮÏਕੇ ਸਰਪੰਚ ਸੁਖਜਿੰਦਰ ਸਿੰਘ, ਅਵਤਾਰ ਸਿੰਘ ਤੇ ਹੋਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਿੰਡ ਸ਼ੇਖੂਪੁਰ ਵਿਖੇ ਮੀਟਿੰਗ ਅਗਲੀ ਖ਼ਬਰ ਜਥੇਦਾਰ ਗੜਗੱਜ ਅਤੇ ਪੰਜਾਬ ਵਿਧਾਨ ਸਭਾ ਨੂੰ 'ਜਗਤ ਜੋਤਿ ਸਤਿਗੁਰੂ ਗੁਰੂ ਗ੍ਰੰਥ ਸਾਹਿਬ ਐਕਟ' ਦੀਆਂ ਸੋਧੀਆਂ ਹੋਈਆਂ ਕਾਪ...
Ad Position 24