26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਥਾਰ ਕਰਨ ਨਾਲ ਪੀ.ਆਰ.ਟੀ.ਸੀ. ਮੈਂਬਰ ਅਤੇ ਟਰਾਂਸਪੋਰਟ ਮੁਲਾਜ਼ਮ ਸਿਹਤ ਸੰਭਾਲ ਸੁਰੱਖਿਆ ਘੇਰੇ 'ਚ ਆਏ

Ad Position 21
No active advertisement
ਅਜੀਤ ਡੈਸਕ 04-04-2026
ਪਟਿਆਲਾ, 3 ਅਪ੍ਰੈਲ (ਮਨਦੀਪ ਸਿੰਘ ਖਰੌੜ)-ਇਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਚ 1 ਅਤੇ 2 ਅਪ੍ਰੈਲ ਨੂੰ ਲਗਾਏ ਗਏ ਦੋ ਦਿਨਾਂ ਸਿਹਤ ਕੈਂਪ ਰਾਹੀਂ ਪੰਜਾਬ ਦੇ ਟਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਵਿਚ ਲਿਆਂਦਾ ਗਿਆ ਹੈ | ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣ ਵਾਲੇ ਇਸ ਕਾਮਾ ਵਰਗ ਲਈ ਸਿਹਤ ਸੰਭਾਲ ਪਹੁੰਚ ਵਿਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਘਾਟ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ | ਬੱਸ ਡਰਾਈਵਰਾਂ, ਆਟੋਰਿਕਸ਼ਾ ਚਾਲਕਾਂ, ਟੈਕਸੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੌਕੇ 'ਤੇ ਹੀ ਰਜਿਸਟਰ (ਐਨਰੋਲ) ਕੀਤਾ ਗਿਆ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਪੰਜਾਬ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਵਾਲੇ ਇਹ ਲੋਕ ਹੁਣ ਸਮੇਂ ਸਿਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿਚ ਪਿੱਛੇ ਨਾ ਰਹਿ ਜਾਣ | ਦੋ ਦਿਨਾਂ ਦੇ ਦੌਰਾਨ, ਪੀ.ਆਰ.ਟੀ.ਸੀ. ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਕਈ ਵਿਅਕਤੀਆਂ ਨੂੰ ਰਜਿਸਟਰ ਕੀਤਾ ਗਿਆ ਅਤੇ ਮੌਕੇ 'ਤੇ ਹੀ ਸਿਹਤ ਕਾਰਡ ਜਾਰੀ ਕੀਤੇ ਗਏ | ਹਰੇਕ ਕਾਰਡ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਤੱਕ ਦੇ ਨਕਦੀ-ਰਹਿਤ ਇਲਾਜ ਦੀ ਸਹੂਲਤ ਦਿੰਦਾ ਹੈ | ਇਹ ਉਨ੍ਹਾਂ ਮੁਲਾਜ਼ਮਾਂ ਨੂੰ ਮਹੱਤਵਪੂਰਨ ਵਿੱਤੀ ਸੁਰੱਖਿਆ ਪ੍ਰਦਾਨ ਕਰਦਾ ਹੈ ਜੋ ਅਕਸਰ ਅਨਿਯਮਿਤ ਆਮਦਨ, ਕੰਮ ਦੇ ਲੰਬੇ ਘੰਟੇ ਅਤੇ ਆਪਣੇ ਕਿੱਤੇ ਦੇ ਸਰੀਰਕ ਤਣਾਅ ਕਾਰਨ ਇਲਾਜ ਵਿਚ ਦੇਰੀ ਕਰਦੇ ਹਨ | ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਟਰਾਂਸਪੋਰਟ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਅਧੀਨ ਲਿਆਉਣਾ ਇਕ ਅਹਿਮ ਕਦਮ ਹੈ, ਕਿਉਂਕਿ ਉਹ ਲਗਾਤਾਰ ਸਫ਼ਰ ਵਿਚ ਰਹਿੰਦੇ ਹਨ ਅਤੇ ਅਕਸਰ ਇਲਾਜ ਵਿਚ ਦੇਰੀ ਕਰਦੇ ਹਨ | ਇਸ ਕਵਰੇਜ ਦੇ ਨਾਲ, ਉਹ ਅਤੇ ਉਨ੍ਹਾਂ ਦੇ ਪਰਿਵਾਰ ਹੁਣ ਬਿਨਾਂ ਕਿਸੇ ਝਿਜਕ ਦੇ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਲੋੜ ਪੈਣ 'ਤੇ ਸਿਸਟਮ ਉਨ੍ਹਾਂ ਦੀ ਮਦਦ ਕਰੇਗਾ | ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਸਾਡੇ ਟਰਾਂਸਪੋਰਟ ਮੁਲਾਜ਼ਮਾਂ ਪੰਜਾਬ ਨੂੰ ਜੋੜ ਕੇ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਵੀ ਉਨ੍ਹਾਂ ਹੀ ਮਹੱਤਵਪੂਰਨ ਹੈ | ਇਹ ਕੈਂਪ ਸਿਹਤ ਸਹੂਲਤਾਂ ਤੱਕ ਪਹੁੰਚ ਨੂੰ ਸਰਲ ਬਣਾਉਂਦਾ ਹੈ ਅਤੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੇ ਕੰਮ ਵਿਚ ਵਿਘਨ ਪਾਏ ਬਿਨਾਂ ਇਸ ਯੋਜਨਾ ਦੇ ਦਾਇਰੇ ਵਿਚ ਆਉਣ ਦੀ ਇਜਾਜ਼ਤ ਦਿੰਦਾ ਹੈ | 'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੋਟ ਕੀਤਾ ਕਿ ਇਸ ਵੱਡੀ ਸ਼ਮੂਲੀਅਤ ਨੇ ਟਰਾਂਸਪੋਰਟ ਮੁਲਾਜ਼ਮਾਂ ਵਿਚ ਯੋਜਨਾ ਪ੍ਰਤੀ ਵਧਦੇ ਭਰੋਸੇ ਨੂੰ ਦਰਸਾਇਆ ਹੈ | ਉਨ੍ਹਾਂ ਕਿਹਾ ਉਹ ਇਸ ਲਈ ਅੱਗੇ ਆ ਰਹੇ ਹਨ ਕਿਉਂਕਿ ਉਹ ਆਪਣੀ ਜ਼ਿੰਦਗੀ ਵਿਚ ਇਸ ਦਾ ਪ੍ਰਭਾਵ ਦੇਖ ਸਕਦੇ ਹਨ- ਸਰਕਾਰੀ ਅੰਕੜਿਆਂ ਵਿਚ ਨਹੀਂ, ਸਗੋਂ ਸੜਕਾਂ 'ਤੇ ਅਤੇ ਆਪਣੇ ਪਰਿਵਾਰਾਂ ਵਿਚ | ਉਨ੍ਹਾਂ ਮੁਲਾਜ਼ਮਾਂ ਲਈ ਜਿਨ੍ਹਾਂ ਨੇ ਸਾਲਾਂ ਤੋਂ ਬਿਨਾਂ ਕਿਸੇ ਭਰੋਸੇਮੰਦ ਸਿਹਤ ਕਵਰ ਦੇ ਗੁਜ਼ਾਰੇ ਹਨ, ਇਹ ਭਰੋਸਾ ਸਭ ਕੁੱਝ ਬਦਲ ਦਿੰਦਾ ਹੈ | ਇਹ ਸਿਹਤ ਸਹੂਲਤਾਂ ਨੂੰ ਸਹੀ ਅਰਥਾਂ ਵਿਚ ਪਹੁੰਚਯੋਗ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਵਿਚ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ | ਕੈਂਪ ਦੌਰਾਨ ਇਕ ਖ਼ਾਸ ਮਾਮਲੇ ਵਿਚ 63 ਸਾਲਾ ਨੇਤਰਹੀਣ ਸੀਨੀਅਰ ਨਾਗਰਿਕ ਅਤੇ ਸਾਬਕਾ ਪੀ.ਆਰ.ਟੀ.ਸੀ. ਮੁਲਾਜ਼ਮ ਮਹਿੰਦਰ ਸਿੰਘ ਨੂੰ ਇਸ ਯੋਜਨਾ ਦੇ ਤਹਿਤ ਰਜਿਸਟਰ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕੁਦਰਤ ਦੀ ਕਰੋਪੀ ਅਤੇ ਮਾੜੇ ਪ੍ਰਬੰਧਾਂ 'ਚ ਰੁੜ੍ਹੀ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਅਗਲੀ ਖ਼ਬਰ 'ਪੰਜਾਬ ਬਚਾਓ' ਰੈਲੀ ਦੀਆਂ ਤਿਆਰੀਆਂ ਮੁਕੰਮਲ-ਲਾਲਕਾ
Ad Position 24