26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੇਮੌਸਮੀ ਮੀਂਹ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ, ਪੱਕੀ ਖੜ੍ਹੀ ਕਣਕ ਨੂੰ ਨੁਕਸਾਨ ਦੇ ਖ਼ਦਸ਼ੇ

Ad Position 21
No active advertisement
ਅਜੀਤ ਡੈਸਕ 04-04-2026
ਪਟਿਆਲਾ, 3 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿਚ ਅੱਜ ਪਏ ਬੇਮੌਸਮੀ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਕਈ ਥਾਵਾਂ 'ਤੇ ਪਏ ਮੀਂਹ ਨੇ ਖੇਤਾਂ ਵਿਚ ਨਮੀ ਵਧਾ ਦਿੱਤੀ ਹੈ, ਜਿਸ ਕਾਰਨ ਪੱਕੀ ਖੜ੍ਹੀ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦੇ ਖ਼ਦਸ਼ੇ ਬਣ ਗਏ ਹਨ | ਇਸ ਸਮੇਂ ਜਦੋਂ ਕਣਕ ਦੀ ਫ਼ਸਲ ਪੱਕ ਕੇ ਕਟਾਈ ਲਈ ਤਿਆਰ ਖੜ੍ਹੀ ਹੈ, ਮੀਂਹ ਅਤੇ ਹਲਕੀ ਹਵਾ ਦੇ ਪ੍ਰਭਾਵ ਕਾਰਨ ਕਈ ਥਾਵਾਂ 'ਤੇ ਫ਼ਸਲ ਝੁਕਣ (ਲੌਜਿੰਗ) ਦੇ ਮਾਮਲੇ ਸਾਹਮਣੇ ਆ ਰਹੇ ਹਨ | ਇਸ ਨਾਲ ਨਾ ਸਿਰਫ਼ ਕਟਾਈ ਦੇ ਕੰਮ ਵਿਚ ਰੁਕਾਵਟ ਪੈਂਦੀ ਹੈ, ਸਗੋਂ ਉਪਜ ਅਤੇ ਦਾਣੇ ਦੀ ਗੁਣਵੱਤਾ 'ਤੇ ਵੀ ਅਸਰ ਪੈ ਸਕਦਾ ਹੈ | ਇਸ ਤਰ੍ਹਾਂ ਦੇ ਹਾਲਾਤਾਂ ਵਿਚ ਕਟਾਈ ਦੇ ਕੰਮ ਵਿਚ ਦੇਰੀ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ | ਦੂਜੇ ਪਾਸੇ, ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਬਦਲਾਅ ਭਰਾ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਵਰਖਾ ਦੇ ਕਿਆਸ ਜਤਾਏ ਗਏ ਹਨ, ਜਿਸ ਨਾਲ ਕਿਸਾਨਾਂ ਵਿਚ ਚਿੰਤਾ ਹੋਰ ਵੱਧ ਗਈ ਹੈ | ਮਾਹਿਰਾਂ ਦਾ ਮੰਨਣਾ ਹੈ ਕਿ ਇਸ ਸਮੇਂ ਦੌਰਾਨ ਸਾਵਧਾਨੀ ਵਰਤਣ ਦੀ ਬਹੁਤ ਲੋੜ ਹੈ | ਇਸ ਦਰਮਿਆਨ ਕਈ ਕਿਸਾਨਾਂ ਵਲੋਂ ਫ਼ਸਲ ਨੂੰ ਸੰਭਾਵਿਤ ਨੁਕਸਾਨ ਤੋਂ ਬਚਾਉਣ ਲਈ ਤੁਰੰਤ ਕਟਾਈ ਕਰਵਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਜਿਨ੍ਹਾਂ ਖੇਤਰਾਂ ਵਿਚ ਕਣਕ ਦੀ ਫ਼ਸਲ ਵੱਢਣ ਲਈ ਇਕ-ਦੋ ਦਿਨ ਦੀ ਲੋੜ ਸੀ, ਉੱਥੇ ਕਿਸਾਨਾਂ ਨੇ ਕੰਬਾਈਨਾਂ ਅਤੇ ਮਜ਼ਦੂਰਾਂ ਦਾ ਪ੍ਰਬੰਧ ਕਰਕੇ ਕਟਾਈ ਦੇ ਕੰਮ ਨੂੰ ਤੇਜ਼ ਕੀਤਾ ਹੈ, ਤਾਂ ਜੋ ਮੌਸਮ ਹੋਰ ਖ਼ਰਾਬ ਹੋਣ ਤੋਂ ਪਹਿਲਾਂ ਫ਼ਸਲ ਨੂੰ ਸੁਰੱਖਿਅਤ ਕੀਤਾ ਜਾ ਸਕੇ | ਇਸ ਤਰ੍ਹਾਂ ਬੇਮੌਸਮੀ ਮੀਂਹ ਨੇ ਪਟਿਆਲਾ ਖੇਤਰ ਵਿਚ ਕਣਕ ਦੀ ਫ਼ਸਲ ਨਾਲ ਜੁੜੀਆਂ ਚਿੰਤਾਵਾਂ ਨੂੰ ਹੋਰ ਗੰਭੀਰ ਕਰ ਦਿੱਤਾ ਹੈ ਅਤੇ ਕਿਸਾਨ ਮੌਸਮ ਦੇ ਅਗਲੇ ਰੁਖ 'ਤੇ ਨਿਗਾਹ ਬਣਾਈ ਬੈਠੇ ਹਨ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਦੇ ਸਾਬਕਾ ਸੈਕਟਰੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕੀ 63 ਸਾਲਾਂ ਤੋਂ ਚੱਲਦੇ 2 ਸਰਕਾਰੀ ਸਕੂਲ ਹੋਣਗੇ ਬੰਦ?
Ad Position 24