26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਵੀਂ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਵਿਸ਼ਾਲ ਰੈਲੀ-ਬਿੱਲੂ

Ad Position 21
No active advertisement
ਅਜੀਤ ਡੈਸਕ 04-04-2026
ਨਾਭਾ, 3 ਅਪ੍ਰੈਲ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਸਰਪ੍ਰਸਤ ਗੁਰਦਿਆਲਇੰਦਰ ਸਿੰਘ ਬਿੱਲੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 4 ਅਪ੍ਰੈਲ ਨੂੰ ਨਵੀਂ ਅਨਾਜ ਮੰਡੀ ਵਿਖੇ ਪਹੁੰਚ ਰਹੇ ਹਨ ਜਿੱਥੇ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ | 'ਆਪ' ਨੇ ਜਿਹੜੇ ਸੁਪਨੇ ਦਿਖਾ ਕੇ 2022 ਵਿਚ ਸਰਕਾਰ ਬਣਾਈ ਸੀ ਉਹ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ | ਬਿੱਲੂ ਨੇ ਕਿਹਾ ਕਿ ਨਾਭਾ ਹਲਕੇ ਵਿਚ ਖ਼ਾਸ ਕਰਕੇ ਪਿੰਡਾਂ ਵਿਚ ਲੋਕ ਭਾਰੀ ਗਿਣਤੀ ਵਿਚ ਅਕਾਲੀ ਦਲ ਨਾਲ ਜੁੜ ਰਹੇ ਹਨ | 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ 'ਘਨੌਰ ਵਿਚ 9 ਸਾਲਾਂ ਤੋਂ ਕੋਈ ਵਿਕਾਸ ਨਹੀਂ, ਬੁਨਿਆਦੀ ਸੁਵਿਧਾਵਾਂ ਗ਼ਾਇਬ' ਅਗਲੀ ਖ਼ਬਰ ਨਵੀਨ ਜਿੰਦਲ ਫਾਊਾਡੇਸ਼ਨ ਦੀ ਟੀਮ ਨੇ ਸਰਕਪੁਰ ਅਤੇ ਬੁੱਢਣਪੁਰ 'ਚ ਮੁਫ਼ਤ ਸਿਹਤ ਕੈਂਪ ਲਗਾਏ
Ad Position 24