ਪਟਿਆਲਾ, 3 ਅਪ੍ਰੈਲ (ਅ.ਸ. ਆਹਲੂਵਾਲੀਆ)-ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਆਪੋ ਆਪਣੀਆਂ ਸਰਗਰਮੀਆਂ ਵਿੱਢੀਆਂ ਹੋਈਆਂ ਹਨ | ਮੋਗਾ 'ਚ ਹੋਈ ਵੱਡੀ ਰੈਲੀ ਤੋਂ ਬਾਅਦ ਹਰਵਿੰਦਰ ਸਿੰਘ ਫੂਲਕਾ ਦਾ ਭਾਜਪਾ ਵਿਚ ਸ਼ਾਮਲ ਹੋਣਾ ਪੰਜਾਬ ਭਾਜਪਾ ਲਈ 2027 ਦੀ ਚੋਣਾਂ ਜਿੱਤਣ ਲਈ ਸ਼ੁਭ ਸੰਕੇਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਕੀਤਾ | ਹਰਪਾਲਪੁਰ ਨੇ ਕਿਹਾ ਕਿ ਚੰਡੀਗੜ੍ਹ ਦਫ਼ਤਰ ਅੱਗੇ ਗਰਨੇਡ ਨਾਲ ਹਮਲਾ ਕਰਨ ਨਾਲ ਪੰਜਾਬ ਭਾਜਪਾ ਦੇ ਵਰਕਰਾਂ ਨੂੰ ਡਰਾਇਆ ਨਹੀਂ ਜਾ ਸਕਦਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਕੇ. ਦੇਵ, ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ, ਮੰਡਲ ਪ੍ਰਧਾਨ ਜੱਸੀ ਗੁੱਜਰ, ਸੁਰਿੰਦਰ ਰਾਠੀਆ, ਧਰਮਪਾਲ ਦੇਵੀਗੜ੍ਹ ਅਤੇ ਹਰਮੀਤ ਸਿੰਘ ਵੀ ਹਾਜ਼ਰ ਸਨ |