25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਫ਼ਸਲਾਂ ਦੀ ਰਹਿੰਦ-ਖੂੰਹਦ ਸੰਭਾਲ ਲਈ ਮਸ਼ੀਨਾਂ 'ਤੇ ਸਬਸਿਡੀ ਦੀ ਪ੍ਰਕਿਰਿਆ ਸ਼ੁਰੂ

Ad Position 21
No active advertisement
ਅਜੀਤ ਡੈਸਕ 04-04-2026
ਪਟਿਆਲਾ, 3 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਆਧੁਨਿਕ ਮਸ਼ੀਨਾਂ 'ਤੇ ਸਬਸਿਡੀ ਦੇਣ ਲਈ ਆਨਲਾਈਨ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 1 ਅਪ੍ਰੈਲ 2026 ਤੋਂ 24 ਅਪ੍ਰੈਲ 2026 ਸ਼ਾਮ 5 ਵਜੇ ਤੱਕ ਅਰਜ਼ੀਆਂ ਭੇਜ ਸਕਦੇ ਹਨ | ਉਨ੍ਹਾਂ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਮਸ਼ੀਨਾਂ ਦੀ ਖ਼ਰੀਦ 'ਤੇ 50 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਵੇਗੀ, ਜਦਕਿ ਗਰੁੱਪਾਂ ਅਤੇ ਸੁਸਾਇਟੀਆਂ ਨੂੰ 80 ਫ਼ੀਸਦੀ ਤੱਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਸਬਸਿਡੀ ਹੇਠ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐੱਸ.ਐਮ.ਐੱਸ., ਜ਼ੀਰੋ ਟਿੱਲ ਡਿ੍ੱਲ, ਬੇਲਰ, ਰੇਕ ਅਤੇ ਮਲਚਰ ਵਰਗੀਆਂ ਮਸ਼ੀਨਾਂ ਸ਼ਾਮਲ ਹਨ | ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ, ਤਾਂ ਜੋ ਵਾਤਾਵਰਨ ਪ੍ਰਦੂਸ਼ਣ ਤੋਂ ਬਚਾਅ ਹੋ ਸਕੇ ਅਤੇ ਮਿੱਟੀ ਦੇ ਲਾਹੇਵੰਦ ਜੀਵਾਂ ਦੀ ਰੱਖਿਆ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਕਿਸਾਨ ਇਸ ਯੋਜਨਾ ਦਾ ਲਾਭ ਲੈ ਕੇ ਆਧੁਨਿਕ ਤਕਨਾਲੋਜੀ ਨੂੰ ਅਪਣਾਉਣ | ਉਨ੍ਹਾਂ ਇਹ ਵੀ ਦੱਸਿਆ ਕਿ ਆਨਲਾਈਨ ਅਰਜ਼ੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਣ 'ਤੇ ਕਿਸਾਨ ਆਪਣੇ ਸੰਬੰਧਿਤ ਬਲਾਕ ਦੇ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ | ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਜਾਗਰੂਕਤਾ ਕੈਂਪ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਸਟਾਫ਼ ਵਲੋਂ ਕੀਤਾ ਪ੍ਰਤੀਕਾਤਮਿਕ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼...
Ad Position 24