25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬੇਅਦਬੀ ਦੇ ਮਸਲੇ 'ਤੇ ਆਮ ਆਦਮੀ ਪਾਰਟੀ ਤੇ ਕਾਂਗਰਸ 'ਤੇ ਦੋਸ਼— ਸਰਬਜੀਤ ਸਿੰਘ ਝਿੰਜਰ

Ad Position 21
No active advertisement
ਅਜੀਤ ਡੈਸਕ 05-04-2026
ਘਨÏਰ, 4 ਅਪ੍ਰੈਲ (ਸਰਦਾਰਾ ਸਿੰਘ ਲਾਛੜੂ)- ਘਨÏਰ ਤੋਂ ਅਕਾਲੀ ਆਗੂ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ ਨੇ 13 ਅਪ੍ਰੈਲ (ਵਿਸਾਖੀ) ਨੂੰ ਆਮ ਆਦਮੀ ਪਾਰਟੀ ਵਲੋਂ ਪ੍ਰਸਤਾਵਿਤ ਇਜਲਾਸ 'ਤੇ ਕੜੀ ਪ੍ਰਤੀਕਿਰਿਆ ਦਿੰਦਿਆਂ ਦੋਸ਼ ਲਗਾਇਆ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਸਲੇ ਦਾ ਰਾਜਨੀਤੀਕਰਨ ਕੀਤਾ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 2008 ਵਿਚ ਹੀ ਇਸ ਮਸਲੇ 'ਤੇ ਗੰਭੀਰ ਕਦਮ ਚੁੱਕਦੇ ਹੋਏ ਕਾਨੂੰਨੀ ਢਾਂਚਾ ਤਿਆਰ ਕੀਤਾ ਸੀ, ਜਿਸ ਵਿਚ ਆਈਪੀਸੀ 295ਏਏ ਨੂੰ ਸ਼ਾਮਲ ਕਰਨ ਅਤੇ ਸੀਆਰਪੀਸੀ ਵਿੱਚ ਸੋਧ ਕਰਨ ਦੀ ਗੱਲ ਕੀਤੀ ਗਈ ਸੀ¢ ਇਸ ਪ੍ਰਸਤਾਵ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਾਵਧਾਨ ਰੱਖਿਆ ਗਿਆ ਸੀ, ਪਰ ਕੇਂਦਰ ਸਰਕਾਰ ਦੀ ਮਨਜ਼ੂਰੀ ਨਾ ਮਿਲਣ ਕਰਕੇ ਇਹ ਲਾਗੂ ਨਹੀਂ ਹੋ ਸਕਿਆ ¢ ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ 2015 ਵਿੱਚ ਪੰਜਾਬ ਵਿਧਾਨ ਸਭਾ ਨੇ ਇਸ ਕਾਨੂੰਨ ਵਿੱਚ ਸੋਧ ਕਰਦਿਆਂ ਸਜ਼ਾ ਨੂੰ 10 ਸਾਲ ਤੋਂ ਵਧਾ ਕੇ ਉਮਰ ਕੈਦ ਤੱਕ ਕਰਨ ਵਾਲਾ ਬਿੱਲ ਦੁਬਾਰਾ ਪਾਸ ਕੀਤਾ ਸੀ, ਜਿਸ ਵਿੱਚ ਪ੍ਰਸਤਾਵਿਤ ਆਈਪੀਸੀ 295ਏਏ ਅਤੇ ਪ੍ਰਕਿਰਿਆ ਨਾਲ ਸੰਬੰਧਤ ਤਬਦੀਲੀਆਂ ਸ਼ਾਮਲ ਸਨ ¢ ਹਾਲਾਂਕਿ, ਇਹ ਬਿੱਲ ਵੀ ਕੇਂਦਰ ਦੀ ਮਨਜ਼ੂਰੀ ਨਾ ਮਿਲਣ ਕਰਕੇ ਲੰਬਿਤ ਰਹਿ ਗਿਆ¢ ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਇਸ ਨੂੰ ਇਸ ਲਈ ਰੋਕਿਆ ਕਿਉਂਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ ਅਤੇ ਅਜਿਹਾ ਕਾਨੂੰਨ ਕਿਸੇ ਇਕ ਧਰਮ ਤੱਕ ਸੀਮਿਤ ਨਾ ਹੋ ਕੇ ਸਾਰੇ ਧਰਮਾਂ 'ਤੇ ਲਾਗੂ ਹੋਣਾ ਚਾਹੀਦਾ ਹੈ¢ ਆਮ ਆਦਮੀ ਪਾਰਟੀ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਸਰਬਜੀਤ ਸਿੰਘ ਝਿੰਜਰ ਨੇ ਦੋਸ਼ ਲਗਾਇਆ ਕਿ ਦੋਹਾਂ ਪਾਰਟੀਆਂ ਨੇ ਇਸ ਮਸਲੇ ਨੂੰ ਰਾਜਨੀਤਿਕ ਲਾਭ ਲਈ ਵਰਤਿਆ ਅਤੇ ਅਕਾਲੀ ਦਲ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ¢ ਅਖੀਰ 'ਚ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਅਕਾਲੀ ਦਲ ਧਾਰਮਿਕ ਮਰਿਯਾਦਾ ਅਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਇਸ ਮਸਲੇ 'ਤੇ ਅੱਗੇ ਵੀ ਡਟ ਕੇ ਆਪਣੀ ਆਵਾਜ਼ ਉਠਾਉਂਦਾ ਰਹੇਗਾ¢
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਉੱਤੇ ਉਤਾਰੂ-ਡਾ. ਬਲਬੀਰ ਸਿੰਘ ਅਗਲੀ ਖ਼ਬਰ ਸ਼ਹਿਰ 'ਚ ਬੇਖ਼ੌਫ ਹੋਏ ਬਦਮਾਸ਼ਾਂ ਘਰ ਦੇ ਅੰਦਰ ਵੜ ਕੇ ਹਥਿਆਰ ਦੀ ਨੋਕ 'ਤੇ ਕੀਤੀ ਲੁੱਟ
Ad Position 24