ਪਟਿਆਲਾ, 4 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਥਾਣਾ ਪਸਿਆਣਾ ਦੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਪ੍ਰੀਤ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਤੀ ਸੁਖਜੀਤ ਸਿੰਘ ਪਟਿਆਲਾ ਵਿਖੇ ਇਕ ਪਲਾਈਵੁੱਡ ਫੈਕਟਰੀ ਵਿਚ ਕੰਮ ਕਰਦਾ ਸੀ ਅਤੇ 1 ਅਪ੍ਰੈਲ ਨੂੰ ਸੁਖਜੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਕੰਮ 'ਤੇ ਗਿਆ ਸੀ ਪਰ ਸ਼ਾਮ ਨੂੰ ਉਹ ਘਰ ਨਹੀਂ ਪਰਤਿਆ | ਪੁਲਿਸ ਨੇ ਦੱਸਿਆ ਕਿ ਹਰਪ੍ਰੀਤ ਕੌਰ ਦੀ ਸ਼ਿਕਾਇਤ ਦੇ ਆਧਾਰ 'ਤੇ ਜਦੋਂ ਪੜਤਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਸ ਦੇ ਪਤੀ ਦਾ ਐਕਸੀਡੈਂਟ ਹੋ ਗਿਆ ਸੀ ਜਿਸ ਨੂੰ ਰਾਹਗੀਰਾਂ ਵਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਵਲੋਂ ਸੁਖਜੀਤ ਸਿੰਘ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ |