26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਚੰਦੂਮਾਜਰਾ, ਰੱਖੜਾ, ਲੋਟ, ਕਬੀਰ ਦਾਸ, ਲਾਲਕਾ, ਬੰਨਵਾਲਾ ਅਤੇ ਰਾਠੀ ਸਮੇਤ ਵੱਖ-ਵੱਖ ਆਗੂਆਂ ਨੇ ਲਾਲਵਾ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 05-04-2026
ਪਾਤੜਾਂ, 4 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਜ਼ਿਲ੍ਹਾ ਪਰਿਸ਼ਦ ਪਟਿਆਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਛੋਟੇ ਭਰਾ ਕਮੀਰ ਸਿੰਘ ਦੇ ਪਿਛਲੇ ਦਿਨੀਂ ਹੋਏ ਦਿਹਾਂਤ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਲਾਲਵਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ, ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਦਰਬਾਰਾ ਸਿੰਘ ਬੰਨਵਾਲਾ, ਟਕਸਾਲੀ ਕਾਂਗਰਸੀ ਦਲੇਰ ਸਿੰਘ ਹਰਿਆਊ ਸਮੇਤ ਵੱਖ-ਵੱਖ ਆਗੂਆਂ ਨੇ ਸਾਬਕਾ ਚੇਅਰਮੈਨ ਲਾਲਵਾ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਲਾਲਵਾ ਪਰਿਵਾਰ ਦਾ ਜਿੱਥੇ ਰਾਜਨੀਤੀ ਦੇ ਖੇਤਰ 'ਚ ਵੱਡਾ ਯੋਗਦਾਨ ਹੈ ਉੱਥੇ ਹੀ ਇਨ੍ਹਾਂ ਵਲੋਂ ਸਮਾਜ ਸੇਵਾ ਦੇ ਖੇਤਰ 'ਚ ਵੀ ਵੱਡੇ ਕੰਮ ਕੀਤੇ ਗਏ ਹਨ |
ਉਨ੍ਹਾਂ ਕਿਹਾ ਕਿ ਕਮੀਰ ਸਿੰਘ ਲਾਲਵਾ ਧਾਰਮਿਕ ਬਿਰਤੀ ਦੇ ਮਾਲਕ ਸਨ ਅਤੇ ਸਮਾਜ ਸੇਵੀ ਕੰਮਾਂ 'ਚ ਮੋਹਰੀ ਹੋ ਕੇ ਕੰਮ ਕਰਦੇ ਸਨ | ਜਿਨ੍ਹਾਂ ਦੇ ਜਾਨ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, 'ਤੇ ਹੀ ਸਮੁੱਚੇ ਇਲਾਕੇ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਪਹੁੰਚੇਗਾ ਵੱਡਾ ਕਾਫ਼ਲਾ ਅਗਲੀ ਖ਼ਬਰ ਬੇਮੌਸਮੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ, ਕਣਕ ਦਾ ਦਾਣਾ ਬਦਰੰਗ ਹੋਣ ਦਾ ਖ਼ਤਰਾ
Ad Position 24