26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪਾਣੀ ਦੀ ਬੂੰਦ-ਬੂੰਦ ਬਚਾਉਣ ਲਈ ਅਸ਼ੋਕਾ ਗਰੁੱਪ ਦੀ ਵੱਡੀ ਪਹਿਲ, ਜਨਤਕ ਥਾਵਾਂ 'ਤੇ ਆਟੋ-ਕੱਟ ਸੈਂਸਰ ਲਗਾਏ

Ad Position 21
No active advertisement
ਅਜੀਤ ਡੈਸਕ 05-04-2026
ਪਟਿਆਲਾ, 4 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪਾਣੀ ਦੀ ਬਚਤ ਨੂੰ ਸਮੇਂ ਦੀ ਸਭ ਤੋਂ ਵੱਡੀ ਲੋੜ ਕਰਾਰ ਦਿੰਦਿਆਂ ਅਸ਼ੋਕਾ ਗਰੁੱਪ ਆਫ ਕਾਲਜ ਵਲੋਂ ਇਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਅਧੀਨ ਜਨਤਕ ਥਾਵਾਂ ਅਤੇ ਸਰਕਾਰੀ ਇਮਾਰਤਾਂ ਵਿਚ ਪਾਣੀ ਦੀ ਬਰਬਾਦੀ ਰੋਕਣ ਲਈ ਆਧੁਨਿਕ ਤਕਨੀਕ ਦਾ ਸਹਾਰਾ ਲਿਆ ਜਾ ਰਿਹਾ ਹੈ | ਇਸ ਸੰਬੰਧੀ ਕਾਲਜ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੇ ਦੱਸਿਆ ਕਿ ''ਪਾਣੀ ਕੋਈ ਸਿਰਫ ਵਰਤੋਂ ਦੀ ਵਸਤੂ ਨਹੀਂ, ਸਗੋਂ ਕੁਦਰਤ ਦੀ ਅਨਮੋਲ ਬਖਸ਼ਿਸ ਹੈ, ਜਿਸ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ |U ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਾਲਜ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਜਨਤਕ ਥਾਵਾਂ ਅਤੇ ਸਰਕਾਰੀ ਇਮਾਰਤਾਂ, ਜਿਵੇਂ ਵਣ ਵਿਭਾਗ ਪਟਿਆਲਾ ਵਿਖੇ ਪਾਣੀ ਦੀਆਂ ਟੈਂਕੀਆਂ 'ਤੇ 'ਆਟੋ-ਕੱਟ' ਮਸ਼ੀਨਾਂ (ਸੈਂਸਰ) ਲਗਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਅਕਸਰ ਵੇਖਣ ਵਿਚ ਆਉਂਦਾ ਹੈ ਕਿ ਟੈਂਕੀਆਂ ਭਰ ਜਾਣ ਦੇ ਬਾਵਜੂਦ ਮੋਟਰਾਂ ਚੱਲਦੀਆਂ ਰਹਿੰਦੀਆਂ ਹਨ, ਜਿਸ ਕਾਰਨ ਪਾਣੀ ਸੜਕਾਂ 'ਤੇ ਵਗਦਾ ਰਹਿੰਦਾ ਹੈ | ਇਸ ਸਮੱਸਿਆ ਦੇ ਹੱਲ ਲਈ ਵਿਦਿਆਰਥੀਆਂ ਦੀ ਟੀਮ ਨੇ ਇਹ ਆਟੋਮੈਟਿਕ ਸਿਸਟਮ ਲਗਾਏ ਹਨ, ਜੋ ਟੈਂਕੀ ਭਰਨ 'ਤੇ ਆਪਣੇ ਆਪ ਮੋਟਰ ਬੰਦ ਕਰ ਦਿੰਦੇ ਹਨ | ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਸਿਰਫ ਤਕਨੀਕੀ ਹੱਲ ਨਹੀਂ ਦਿੱਤਾ, ਸਗੋਂ ਸਮਾਜ ਵਿਚ ਜਾਗਰੂਕਤਾ ਫੈਲਾਉਣ ਦਾ ਯਤਨ ਵੀ ਕੀਤਾ ਹੈ | ਜੇ ਅਸੀਂ ਅੱਜ ਪਾਣੀ ਦੀ ਬਚਤ ਨਹੀਂ ਕਰਾਂਗੇ, ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੰਭੀਰ ਜਲ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਕਾਰੋਬਾਰੀ ਸਥਾਨਾਂ 'ਤੇ ਵੀ ਅਜਿਹੀਆਂ ਤਕਨੀਕਾਂ ਅਪਣਾਉਣ ਤਾਂ ਜੋ ਸਮੂਹਿਕ ਤੌਰ 'ਤੇ ਪਾਣੀ ਦੀ ਬਰਬਾਦੀ ਰੋਕੀ ਜਾ ਸਕੇ | ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਅਸ਼ੋਕਾ ਗਰੁੱਪ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮਾਂ ਵਿਚ ਅੱਗੇ ਰਿਹਾ ਹੈ ਅਤੇ ਪਾਣੀ ਵਰਗੀ ਕੁਦਰਤੀ ਦਾਤ ਦੀ ਬਚਤ ਕਰਨਾ ਸਾਡੇ ਸਾਰੇ ਲਈ ਫ਼ਰਜ਼ ਹੈ | ਉਨ੍ਹਾਂ ਦੱਸਿਆ ਕਿ ਕਾਲਜ ਵਲੋਂ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੀਆਂ ਸਮਾਜਿਕ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਕੱਲ੍ਹ ਦੀ ਮੁੱਖ ਮੰਤਰੀ ਰੈਲੀ ਦਾ ਵਿਰੋਧ ਕਰਨ ਦਾ ਐਲਾਨ ਅਗਲੀ ਖ਼ਬਰ ਝੂਠ ਬੋਲਣ ਵਾਲਾ ਪਹਿਲਾ ਮੁੱਖ ਮੰਤਰੀ ਬਣਿਆ ਭਗਵੰਤ ਮਾਨ-ਸੁਖਬੀਰ ਸਿੰਘ ਬਾਦਲ
Ad Position 24