26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਕੱਲ੍ਹ ਦੀ ਮੁੱਖ ਮੰਤਰੀ ਰੈਲੀ ਦਾ ਵਿਰੋਧ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 05-04-2026
ਪਟਿਆਲਾ, 4 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨਾਲ ਮੀਟਿੰਗਾਂ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਮੁੱਕਰਨ ਦੇ ਮਾਮਲੇ 'ਤੇ ਗ਼ੁੱਸਾ ਜਤਾਇਆ ਗਿਆ ਹੈ | ਇਸ ਮੌਕੇ ਪਟਿਆਲਾ ਇਕਾਈ ਦੇ ਆਗੂਆਂ ਡਾ. ਮੁਹੰਮਦ ਸੁਹੇਲ, ਡਾ. ਪਰਮਜੀਤ, ਡਾ. ਕਰਮਜੀਤ, ਡਾ. ਅਨੁਜ ਗੁਪਤਾ ਤੇ ਡਾ. ਤੇਜਿੰਦਰ ਕੌਰ ਨੇ ਕਿਹਾ ਕਿ ''ਸਿੱਖਿਆ ਮੰਤਰੀ ਵਲੋਂ 2 ਅਪ੍ਰੈਲ ਨੂੰ ਰੱਖੀ ਮੀਟਿੰਗ ਨੂੰ ਮੁੜ ਮੁਲਤਵੀ ਕਰ ਦੇਣਾ ਬਹੁਤ ਹੀ ਨਿਰਾਸ਼ਾਜਨਕ ਅਤੇ ਗੈਰ-ਜ਼ਿੰਮੇਵਾਰਾਨਾ ਕਦਮ ਹੈ | ਇਹ ਸੱਤਵੀਂ ਵਾਰ ਹੈ ਜਦੋਂ ਸਾਨੂੰ ਚੰਡੀਗੜ੍ਹ ਬੁਲਾ ਕੇ ਖੱਜਲ-ਖੁਆਰ ਕੀਤਾ ਗਿਆ ਹੈ | ਆਗੂਆਂ ਨੇ ਦੱਸਿਆ ਕਿ ਅਸੀਂ ਪਹਿਲਾਂ ਹੀ 31 ਮਾਰਚ ਨੂੰ ਨੰਗਲ ਵਿਖੇ ਮੁੱਖ ਮੰਤਰੀ ਦੀ ਰੈਲੀ ਦੌਰਾਨ ਵਿਰੋਧ ਦਾ ਐਲਾਨ ਕੀਤਾ ਸੀ, ਜਿਸ ਦੇ ਦਬਾਅ ਹੇਠ ਪ੍ਰਸ਼ਾਸਨ ਵਲੋਂ 2 ਅਪ੍ਰੈਲ ਦੀ ਮੀਟਿੰਗ ਤੈਅ ਕਰਵਾਈ ਗਈ ਸੀ ਪਰ ਮੰਤਰੀ ਫਿਰ ਵੀ ਗੱਲਬਾਤ ਤੋਂ ਪਿੱਛੇ ਹਟ ਗਏ | ਇਸ ਤੋਂ ਪਹਿਲਾਂ ਵੀ ਛੇ ਵਾਰ ਇਸੇ ਤਰ੍ਹਾਂ ਦਾ ਰਵੱਈਆ ਅਪਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਦਾ ਇਹ ਤਾਨਾਸ਼ਾਹੀ ਰਵੱਈਆ ਪੂਰਾ ਪੰਜਾਬ ਦੇਖ ਰਿਹਾ ਹੈ ਅਤੇ ਇਸ ਦਾ ਫ਼ੈਸਲਾ ਲੋਕ 2027 ਦੀਆਂ ਚੋਣਾਂ ਵਿਚ ਕਰਨਗੇ | ਉਨ੍ਹਾਂ ਅੱਗੇ ਕਿਹਾ ਕਿ ਅਸੀਂ ਜਲਦ ਹੀ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਦੀ ਤਿਆਰੀ ਕਰ ਰਹੇ ਹਾਂ ਅਤੇ 'ਆਪ' ਸਰਕਾਰ ਨੂੰ ਹਰ ਮੋਰਚੇ 'ਤੇ ਘੇਰਿਆ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ 6 ਅਪ੍ਰੈਲ ਨੂੰ ਪਟਿਆਲਾ ਦਿਹਾਤੀ ਵਿਖੇ ਮੁੱਖ ਮੰਤਰੀ ਦੀ ਸੂਬਾ ਪੱਧਰੀ ਰੈਲੀ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ, ਜਿਸ ਵਿਚ ਪਟਿਆਲਾ ਤੋਂ 50-60 ਕਿੱਲੋਮੀਟਰ ਦੇ ਖੇਤਰ ਦੇ ਸਰਕਾਰੀ ਕਾਲਜਾਂ ਦੇ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਵੱਡੀ ਗਿਣਤੀ 'ਚ ਸ਼ਿਰਕਤ ਕਰਨਗੇ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਜਲਦੀ ਹੀ ਸਾਡੇ ਮਸਲੇ ਹੱਲ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੇਅਰ ਕੁੰਦਨ ਗੋਗੀਆ ਨੇ ਕੀਤਾ ਨਵੇਂ ਟਿਊਬਵੈੱਲ ਦਾ ਉਦਘਾਟਨ ਅਗਲੀ ਖ਼ਬਰ ਪਾਣੀ ਦੀ ਬੂੰਦ-ਬੂੰਦ ਬਚਾਉਣ ਲਈ ਅਸ਼ੋਕਾ ਗਰੁੱਪ ਦੀ ਵੱਡੀ ਪਹਿਲ, ਜਨਤਕ ਥਾਵਾਂ 'ਤੇ ਆਟੋ-ਕੱਟ ਸੈਂਸਰ ਲਗਾਏ
Ad Position 24