ਸਮਾਣਾ, 4 ਅਪ੍ਰੈਲ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਦੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਮ.ਏ. ਇਤਿਹਾਸ ਭਾਗ ਪਹਿਲਾ ਅਤੇ ਦੂਜਾ ਦੇ ਸਮੈਸਟਰ ਪ੍ਰੀਖਿਆਵਾਂ ਮਈ-2025 ਦੇ ਐਲਾਨੇ ਗਏ ਨਤੀਜਿਆਂ 'ਚੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਧੀਆ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਮੁੱਢਲੇ ਸਥਾਨ ਪ੍ਰਾਪਤ ਕੀਤੇ ਹਨ | ਐਮ.ਏ. ਇਤਿਹਾਸ ਸਮੈਸਟਰ ਚੌਥਾ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਬਲਜਿੰਦਰ ਸਿੰਘ, ਜਿਸ ਨੇ ਪਿਛਲੇ ਤਿੰਨਾਂ ਸਮੈਸਟਰਾਂ 'ਚਾੋ 90 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ, ਨੇ ਇਸ ਵਾਰ ਵੀ ਅਖੀਰਲੇ ਅਤੇ ਚੌਥੇ ਸਮੈਸਟਰ ਵਿਚੋਂ ਵੀ 92.5 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਇਸ ਤੋਂ ਇਲਾਵਾ ਕਾਲਜ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਸਤਪਾਲ ਸਿੰਘ ਨੇ ਵੀ ਚੌਥੇ ਸਮੈਸਟਰ ਵਿਚੋਂ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਇਸ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਐਮ.ਏ. ਇਤਿਹਾਸ ਭਾਗ ਪਹਿਲਾ ਸਮੈਸਟਰ ਦੂਜਾ ਦੇ ਵਿਦਿਆਰਥੀ ਵੀ ਵਧੀਆ ਸਥਾਨ ਪ੍ਰਾਪਤ ਕਰਨ ਵਿਚ ਪਿੱਛੇ ਨਹੀਂ ਰਹੇ | ਹੋਣਹਾਰ ਵਿਦਿਆਰਥੀ ਕਰਨਦੀਪ ਸਿੰਘ ਪੁੱਤਰ ਹਰਬੰਸ ਸਿੰਘ ਨੇ ਦੂਜੇ ਸਮੈਸਟਰ ਵਿਚੋਂ 92.5 ਫ਼ੀਸਦੀ ਅੰਕ, ਸੁਖਵੀਰ ਕੌਰ ਪੁੱਤਰੀ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਤੇ ਕਾਲਜ ਪਿ੍ੰਸੀਪਲ ਡਾ. ਹਰਕੀਰਤ ਸਿੰਘ ਨੇ ਮਾਣ ਮਹਿਸੂਸ ਕਰਦਿਆਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ. ਸ਼ੇਰ ਸਿੰਘ, ਪ੍ਰੋ. ਗੁਰਧਿਆਨ ਸਿੰਘ ਇਤਿਹਾਸ ਵਿਭਾਗ ਅਤੇ ਪ੍ਰੋ. ਰਮਨਦੀਪ ਕੌਰ ਵੀ ਹਾਜ਼ਰ ਸਨ |