26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਾਭਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ 'ਚ ਹੋਇਆ ਵਿਸ਼ਾਲ ਇਕੱਠ

Ad Position 21
No active advertisement
ਅਜੀਤ ਡੈਸਕ 05-04-2026
ਨਾਭਾ, 4 ਅਪ੍ਰੈਲ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਚਲਾਈ ਜਾ ਰਹੀ Tਪੰਜਾਬ ਬਚਾਓ ਰੈਲੀU ਅੱਜ ਨਾਭਾ ਦੀ ਨਵੀਂ ਅਨਾਜ ਮੰਡੀ ਵਿਚ ਜੋਸ਼ ਤੇ ਉਤਸ਼ਾਹ ਨਾਲ ਕੀਤੀ ਗਈ | ਇਹ ਰੈਲੀ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਅਤੇ ਸਮਰਥਕਾਂ ਨੇ ਭਾਗ ਲਿਆ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ ਸਮੇਤ ਪਾਰਟੀ ਦੀ ਉੱਚੀ ਲੀਡਰਸ਼ਿਪ ਮੌਜੂਦ ਰਹੀ | ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਚੜ੍ਹਦੀਕਲਾ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ, ਪਰ ਸਰਕਾਰ ਵਲੋਂ ਉਨ੍ਹਾਂ ਨੂੰ ਕੋਈ ਯੋਗ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸਾਲ ਵੀ ਕਣਕ ਦੀ ਪੱਕੀ ਫ਼ਸਲ ਮੌਸਮ ਖ਼ਰਾਬ ਹੋਣ ਕਾਰਨ ਪ੍ਰਭਾਵਿਤ ਹੋਈ ਹੈ, ਪਰ ਮੁੱਖ ਮੰਤਰੀ ਵਲੋਂ ਮੁਆਵਜ਼ੇ ਸਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ | ਆੜ੍ਹਤੀਆਂ ਦੇ ਮੁੱਦੇ 'ਤੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਉਨ੍ਹਾਂ ਨੂੰ ਢਾਈ ਰੁਪਏ ਅੜ ਮਿਲਦੀ ਸੀ, ਜਿਸ ਨੰੂ ਬਾਅਦ ਵਿਚ ਘਟਾ ਦਿੱਤਾ ਗਿਆ | ਉਨ੍ਹਾਂ ਸਰਕਾਰ ਨੂੰ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹੁਣ ਪਾਰਟੀ ਦੇ ਆਪਣੇ ਨੇਤਾ ਹੀ ਵਿਰੋਧ ਵਿਚ ਬੋਲ ਰਹੇ ਹਨ, ਜੋ ਸਰਕਾਰ ਦੇ ਵਿਜ਼ਨ ਦੀ ਕਮੀ ਨੂੰ ਦਰਸਾਉਂਦਾ ਹੈ | ਰਾਜੂ ਖੰਨਾ, ਦਲਜੀਤ ਸਿੰਘ ਚੀਮਾ ਸਾਬਕਾ ਮੰਤਰੀ, ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ, ਸੁਰਜੀਤ ਸਿੰਘ ਗੜ੍ਹੀ, ਸਰਬਜੀਤ ਸਿੰਘ ਚੰਨਾਥਲ ਜ਼ਿਲ੍ਹਾ ਪ੍ਰਧਾਨ ਫ਼ਤਿਹਗੜ੍ਹ ਸਾਹਿਬ, ਜਗਮੀਤ ਸਿੰਘ ਹਾਰਿਓ,ਸਰਬਜੀਤ ਸਿੰਘ ਝਿੰਜਰ ਯੂਥ ਅਕਾਲੀ ਦਲ, ਯੂਥ ਆਗ ਜੱਸਾ ਖੋਖ, ਐਡਵੋਕੇਟ ਅਰਸ਼ਦੀਪ ਕਲੇਰ, ਅਸ਼ੋਕ ਬਾਂਸਲ, ਐਡਵੋਕੇਟ ਜਗਦੀਸ਼ ਲਾਲਕਾ, ਗੁਰਦਿਆਲ ਇੰਦਰ ਸਿੰਘ ਬਿੱਲੂ, ਅਮਿਤ ਰਾਠੀ ਬਘੈਲ ਸਿੰਘ ਜਾਤੀਵਾਲ, ਸੁਪਿੰਦਰ ਸਿੰਘ ਗਲਵਟੀ, ਸੋਨੀ ਚੌਧਰੀਮਾਜਰਾ, ਨਰਿੰਦਰ ਬਾਂਸਲ, ਨਰਿੰਦਰ ਸਿੰਘ ਮੈਹਸ, ਦੇਵ ਰਾਜ ਨੰਬਰਦਾਰ ਦੁੱਲਦੀ, ਬਿੱਟੂ ਚੱਠਾ ਦਿਹਾਤੀ ਪ੍ਰਧਾਨ, ਰਵਿੰਦਰ ਸ਼ਰਮਾ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜਰਾ, ਗੁਰਤੇਜ ਸਿੰਘ ਕੌਲ ਅਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੇਅਰ ਕੁੰਦਨ ਗੋਗੀਆ ਮੁੜ ਛੁੱਟੀ ਵਾਲੇ ਦਿਨ ਪਹੁੰਚੇ 'ਆਨ ਡਿਊਟੀ' ਅਗਲੀ ਖ਼ਬਰ ਅਨਾਜ ਮੰਡੀ 'ਚ ਖੜ੍ਹਾ ਗੰਦਾ ਪਾਣੀ ਦੇ ਸਕਦਾ ਬਿਮਾਰੀਆਂ ਨੂੰ ਸੱਦਾ-ਕਿਸਾਨ ਆਗੂ ਘੁਮਾਣਾ
Ad Position 24