05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕਿਸਾਨ ਯੂਨੀਅਨ ਪੁਆਧ ਵਲੋਂ ਨਵੀਂ ਟੀਮ ਦਾ ਐਲਾਨ—ਆੜ੍ਹਤੀਆਂ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ

Ad Position 21
No active advertisement
ਗੁਰਦੁਆਰਾ ਕਾਰ ਸੇਵਾ ਘਨੌਰ ਵਿਖੇ ਕਿਸਾਨ ਯੂਨੀਅਨ ਪੁਆਧ ਚਰਨਜੀਤ ਸਿੰਘ ਝੁੰਗੀਆਂ ਅਤੇ ਗੁਰਦੀਪ ਸਿੰਘ ਰੁੜਕੀ ਆਪਣੇ ਕਿਸਾਨ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ ਹੋਏ | ਤਸਵੀਰ : ਸਰਦਾਰਾ ਸਿੰਘ ਲਾਛੜੂ <br/> 06-04-2026
ਘਨੌਰ, 5 ਅਪ੍ਰੈਲ (ਸਰਦਾਰਾ ਸਿੰਘ ਲਾਛੜੂ)-ਕਿਸਾਨ ਯੂਨੀਅਨ ਪੁਆਧ ਦੀ ਵਿਸ਼ੇਸ਼ ਮਹੀਨਾਵਾਰ ਮੀਟਿੰਗ ਅੱਜ ਗੁਰੂ ਘਰ ਕਾਰ ਸੇਵਾ ਘਨੌਰ ਵਿਖੇ ਜਥੇਬੰਦੀ ਦੇ ਪ੍ਰਧਾਨ ਚਰਨਜੀਤ ਸਿੰਘ ਚੁੰਗੀਆ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੀਟਿੰਗ 'ਚ ਜਿੱਥੇ ਕਣਕ ਦੀ ਵਾਢੀ ਅਤੇ ਖਰੀਦ ਪ੍ਰਬੰਧਾਂ 'ਤੇ ਗੰਭੀਰ ਚਰਚਾ ਕੀਤੀ ਗਈ, ਉੱਥੇ ਹੀ ਜਥੇਬੰਦੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਨਵੀਂ ਟੀਮ ਦਾ ਐਲਾਨ ਵੀ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਚੁੰਗੀਆ ਨੇ ਕਿਹਾ ਕਿ ਕਣਕ ਦੀ ਫ਼ਸਲ ਪੱਕ ਕੇ ਪੂਰੀ ਤਰ੍ਹਾਂ ਤਿਆਰ ਹੈ, ਪਰ ਆੜ੍ਹਤੀਆਂ ਦੀ ਹੜਤਾਲ ਕਾਰਨ ਕਿਸਾਨਾਂ ਦੇ ਸਿਰ 'ਤੇ ਚਿੰਤਾ ਦੇ ਬੱਦਲ ਮੰਡਰਾ ਰਹੇ ਹਨ | ਯੂਨੀਅਨ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਸਲੇ ਸਰਕਾਰ ਨਾਲ ਗੱਲਬਾਤ ਰਾਹੀਂ ਹੱਲ ਕਰਨ ਅਤੇ ਕਿਸਾਨੀ ਹਿੱਤਾਂ ਨੂੰ ਮੁੱਖ ਰੱਖਦਿਆਂ ਤੁਰੰਤ ਹੜਤਾਲ ਖ਼ਤਮ ਕਰਕੇ ਫ਼ਸਲ ਦੀ ਚੁਕਾਈ ਦੇ ਕੰਮ ਵਿਚ ਸਹਿਯੋਗ ਦੇਣ | ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਚਰਨਜੀਤ ਸਿੰਘ ਚੁੰਗੀਆ ਵਲੋਂ ਐਲਾਨੀ ਗਈ ਨਵੀਂ ਟੀਮ ਵਿਚ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਗੁਰਦੀਪ ਸਿੰਘ ਰੁੜਕੀ ਸੀਨੀਅਰ ਮੀਤ ਪ੍ਰਧਾਨ, ਹਰਵਿੰਦਰ ਸਿੰਘ ਉੱਕਸੀ ਮੀਤ ਪ੍ਰਧਾਨ, ਗੁਰਜੀਤ ਸਿੰਘ ਸਾਰਾਲਾ ਮੀਤ ਪ੍ਰਧਾਨ,ਤੀਰਥ ਸਿੰਘ ਬੋਸਰ ਸੀਨੀਅਰ ਮੀਤ ਪ੍ਰਧਾਨ (ਜ਼ਿਲ੍ਹਾ ਪਟਿਆਲਾ) ਆਦਿ ਨਵ-ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੇ | ਮੀਟਿੰਗ ਵਿਚ ਹਾਜ਼ਰ ਕਿਸਾਨਾਂ ਨੇ ਸਰਕਾਰ ਨੂੰ ਵੀ ਚੇਤਾਵਨੀ ਦਿੱਤੀ ਕਿ ਜੇਕਰ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਵਿੱਚ ਕੋਈ ਦੇਰੀ ਹੋਈ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗੀ | ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਅਤੇ ਯੂਨੀਅਨ ਮੈਂਬਰ
Ad Position 22
No active advertisement
ਪਿਛਲੀ ਖ਼ਬਰ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਲਾਸ਼ ਦਾ ਪਰਿਵਾਰ ਨੇ ਸੰਸਕਾਰ ਕਰਨ ਤੋਂ ਕੀਤਾ ਇਨਕਾਰ ਅਗਲੀ ਖ਼ਬਰ ਸ਼ਹੀਦ ਭਾਈ ਦੀਪ ਸਿੱਧੂ ਦੀ ਯਾਦ 'ਚ ਵਿਸ਼ਾਲ ਖ਼ੂਨਦਾਨ ਕੈਂਪ
Ad Position 24