ਪਾਤੜਾਂ, 5 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ)-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਛੋਟੇ ਭਰਾ ਕਮੀਰ ਸਿੰਘ ਦੇ ਪਿਛਲੇ ਦਿਨੀਂ ਹੋਏ ਦੇਹਾਂਤ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਵਲੋਂ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਸੰਬੰਧੀ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਕਮੀਰ ਸਿੰਘ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ ਜਿਸ ਉਪਰੰਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨਾਲ ਫੋਨ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਵਲੋਂ ਅੱਜ ਪਿੰਡ ਲਾਲਵਾ ਵਿਖੇ ਪਹੁੰਚ ਕੇ ਲਾਲਵਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਾਲਵਾ ਪਰਿਵਾਰ ਪੰਥਕ ਪਰਿਵਾਰ ਹੈ ਅਤੇ ਇਸ ਪਰਿਵਾਰ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿੰਦਿਆਂ ਪੰਥ ਅਤੇ ਪੰਜਾਬ ਦੇ ਲੋਕਾਂ ਦੀ ਅੱਗੇ ਹੋ ਕੇ ਸੇਵਾ ਕੀਤੀ ਹੈ | ਝਿੰਜਰ ਨੇ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਸ ਦੁੱਖ ਦੀ ਘੜੀ ਵਿਚ ਲਾਲਵਾ ਪਰਿਵਾਰ ਨਾਲ ਇਨ੍ਹਾਂ ਦੇ ਦੁੱਖ ਵਿਚ ਸ਼ਰੀਕ ਹੈ | ਇਸ ਮੌਕੇ ਇੱਥੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਤਰਾਨਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸੀਨੀਅਰ ਆਗੂ ਜੋਗਾ ਸਿੰਘ ਸਿੱਧੂ, ਨਰਿੰਦਰ ਸਿੰਘ ਬਜਾਜ, ਦਵਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਨਿਆਲ, ਸੁਰਜੀਤ ਸਿੰਘ ਮਾਹਲ, ਕੁਲਦੀਪ ਸਿੰਘ ਢਿੱਲੋਂ, ਕੁਲਦੀਪ ਸਿੰਘ ਰੇਡੂ, ਕਿ੍ਸ਼ਨ ਸਿੰਘ ਦੁਗਾਲ, ਮੰਗਾ ਸਿੰਘ ਪਾਤੜਾਂ, ਜਗਦੇਵ ਸਿੰਘ ਸਰਪੰਚ, ਸਮੇਤ ਵੱਖ ਵੱਖ ਆਗੂ ਹਾਜ਼ਰ ਸਨ |