ਪਟਿਆਲਾ, 5 ਅਪ੍ਰੈਲ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 6 ਲੱਖ ਤੋਂ ਵਧ ਦੀ ਰਕਮ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਮਨਮਿੰਦਰ ਸਿੰਘ ਵਾਸੀ ਪਟਿਆਲਾ ਨੇ ਥਾਣਾ ਅਰਬਨ ਅਸਟੇਟ 'ਚ ਸ਼ਿਕਾਇਤ ਦਰਜ ਕਰਵਾਈ ਕਿ ਵਿਸ਼ਾਲ ਅਤੇ ਅਮਿਤ ਵਾਸੀਅਨ ਪਟਿਆਲਾ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ ਤੋਂ ਵਧ ਰਕਮ ਉਨ੍ਹਾਂ ਤੋਂ ਲਈ ਸੀ | ਪਰ ਬਾਅਦ 'ਚ ਨਾ ਤਾਂ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੀ ਦਿੱਤੀ ਰਕਮ ਵਾਪਸ ਕੀਤੀ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |