05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 06-04-2026
ਪਟਿਆਲਾ, 5 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਥਾਨਕ ਪਸਿਆਣਾ ਪੁਲ ਲਾਗੇ ਮੋਟਰਸਾਈਕਲ ਸਵਾਰ ਨੂੰ ਅਣਪਛਾਤੇ ਦੋਪਹੀਆ ਚਾਲਕ ਨੇ ਟੱਕਰ ਮਾਰ ਦਿੱਤੀ | ਜਿਸ ਕਾਰਨ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ | ਮਿ੍ਤਕ ਦੀ ਪਹਿਚਾਣ ਜਸਵੀਰ ਸਿੰਘ ਵਾਸੀ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ | ਉਕਤ ਸ਼ਿਕਾਇਤ ਜਰਨੈਲ ਸਿੰਘ ਨੇ ਥਾਣਾ ਪਸਿਆਣਾ 'ਚ ਦਰਜ ਕਰਵਾਈ ਕਿ ਉਸ ਦਾ ਲੜਕਾ ਜਸਵੀਰ ਸਿੰਘ ਅਤੇ ਰਾਜ ਕੁਮਾਰ ਨਾਲ ਮੋਟਰਸਾਈਕਲ 'ਤੇ ਭਾਖੜਾ ਪੁਲ ਪਸਿਆਣਾ ਲਾਗੇ ਜਾ ਰਿਹਾ ਸੀ | ਇਸ ਦੌਰਾਨ ਕਿਸੇ ਦੂਸਰੇ ਮੋਟਰਸਾਈਕਲ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਉਸ ਦੇ ਲੜਕੇ ਦੀ ਮੌਤ ਹੋ ਗਈ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਦੋਪਹੀਆ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਜੋੜੇ 'ਤੇ ਹਮਲਾ, ਮੁਲਜ਼ਮ ਨਗਦੀ ਤੇ ਗਹਿਣੇ ਲੈ ਕੇ ਫ਼ਰਾਰ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੇ 6 ਲੱਖ ਤੋਂ ਵਧ
Ad Position 24