ਰਾਜਪੁਰਾ, 5 ਅਪ੍ਰੈਲ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਨੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ 'ਚ ਨਵੇਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇਕ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪਿੰ੍ਰਸੀਪਲ ਭਾਰਤੀ ਆਸ਼ੂਤੋਸ਼ ਤੇ ਹੋਰ ਸਟਾਫ਼ ਵਲੋਂ ਦੀਪ ਜਗਾ ਕੇ ਕੀਤੀ | ਇਸ ਤੋਂ ਬਾਅਦ ਸਕੂਲ ਦੀ ਵਿਦਿਆਰਥੀਆਂ ਨੇ ਅਰਦਾਸ ਕਰਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਪ੍ਰਮਾਤਮਾ ਦਾ ਅਸ਼ੀਰਵਾਦ ਲਿਆ | ਇਸ ਦੌਰਾਨ ਛੋਟੇ-ਛੋਟੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਤਹਿਤ ਆਪਣੀ ਪੇਸ਼ਕਾਰੀ ਦੇ ਕੇ ਸਭ ਦਾ ਮਨ ਮੋਹ ਲਿਆ | ਇਸ ਪ੍ਰੋਗਰਾਮ 'ਚ ਕਰੀਬ 300 ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ | ਜਿਨ੍ਹਾਂ ਦਾ ਸਕੂਲ ਦੀ ਪਿ੍ੰਸੀਪਲ ਭਾਰਤੀ ਆਸ਼ੂਤੋਸ਼ ਨੇ ਸਵਾਗਤ ਕੀਤਾ | ਜੂਨੀਅਰ ਵਰਗ 'ਚ ਅਧਿਆਪਕਾ ਮੈਡਮ ਵਫ਼ਾ ਨੇ ਸਾਰੇ ਮਾਪਿਆਂ ਅਤੇ ਬੱਚਿਆਂ ਨੂੰ ਸਕੂਲ ਦੀ ਪੜ੍ਹਾਈ, ਨਿਯਮਾਂ ਅਤੇ ਹੋਰ ਗਤੀਵਿਧੀਆਂ ਸੰਬੰਧੀ ਜਾਣਕਾਰੀ ਦਿੱਤੀ | ਸਕੂਲ ਦੀ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੇ ਉਨ੍ਹਾਂ ਦੇ ਸਕੂਲ 'ਚ ਦਾਖ਼ਲੇ ਲਏ ਹਨ ਤੇ ਉਹ ਵੀ ਖ਼ੁਸ਼ੀ ਪ੍ਰਗਟ ਕਰਦਿਆਂ ਵਾਅਦਾ ਕਰਦੇ ਹਨ ਕਿ ਬੱਚਿਆਂ ਨੂੰ ਵਧੀਆ ਆਧੁਨਿਕ ਟੈਕਨਾਲੋਜੀ ਨਾਲ ਸਿੱਖਿਆ ਦੇਣਗੇ, ਜਿਸ ਲਈ ਮਾਪੇ ਚਿੰਤਾ ਛੱਡ ਦੇਣ | ਇਸ ਦੌਰਾਨ ਸਕੂਲ ਦੀ ਵਾਈਸ ਪਿ੍ੰਸੀਪਲ ਜਸਵਿੰਦਰ ਕੌਰ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ |