06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਖ਼ਾਲਸਾ ਸਾਜਨਾ ਦਿਵਸ ਅਤੇ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਅੰਮਿ੍ਤ ਸੰਚਾਰ

Ad Position 21
No active advertisement
ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਨੂੰ ਗੁਰਦੁਆਰਾ ਪ੍ਰਬੰਧਕ ਮੈਨੇਜਰ ਸੁਰਜੀਤ ਸਿੰਘ ਸਿਰੋਪਾਉ ਭੇਟ ਕਰਦੇ ਹੋਏ | ਅਜੀਤ ਤਸਵੀਰ <br/> 06-04-2026
ਪਟਿਆਲਾ, 5 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਅਤੇ ਦਸਵੀਂ ਕਰਹਾਲੀ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ ਪੰਜ ਪਿਆਰਿਆਂ ਪਾਸੋਂ 92 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ | ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ 'ਚ ਔਰਤਾਂ, ਬਜ਼ੁਰਗ, ਨੌਜਵਾਨ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਮੌਕੇ ਉਚੇਚੇ ਤੌਰ 'ਤੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਪਹੁੰਚ ਕੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਨੂੰ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੱਤੀ ਅਤੇ ਗੁਰੂ ਮਰਿਆਦਾ ਅਨੁਸਾਰ ਰਹਿਤ 'ਚ ਰਹਿਣ ਦੀ ਪ੍ਰੇਰਨਾ ਦਿੱਤੀ |
ਅੰਮਿ੍ਤ ਸੰਚਾਰ ਮੌਕੇ ਪੰਜ ਪਿਆਰਿਆਂ ਨੇ ਵੀ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਨੂੰ ਪੰਜ ਕਕਾਰਾਂ ਦੀ ਮਹੱਤਤਾ ਅਤੇ ਸਿੱਖ ਇਤਿਹਾਸ ਵਿਚ ਖ਼ਾਲਸਾ ਸਾਜਣਾ ਦਿਵਸ ਦੀ ਰੌਸ਼ਨੀ 'ਚ ਜਾਣੂੰ ਕਰਵਾਇਆ ਕਿ ਕਿਸੇ ਤਰ੍ਹਾਂ ਦਸਮੇਸ਼ ਪਿਤਾ ਨੇ ਪੰਜ ਪਿਆਰਿਆਂ ਪਾਸੋਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ 'ਆਪੇ ਗੁਰ ਚੇਲਾ' ਦੇ ਜੀਵਨ ਰਹੱਸ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਨੂੰ ਪਹਿਲ ਦੇਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸੁਰਜੀਤ ਸਿੰਘ ਨੇ ਪੁੱਜੀਆਂ ਸੰਗਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਅੰਮਿ੍ਤ ਸੰਚਾਰ ਦੌਰਾਨ ਪ੍ਰਚਾਰਕ ਪਰਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅੰਮਿ੍ਤ ਅਭਿਲਾਸ਼ੀਆਂ ਨੂੰ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮੁਫ਼ਤ ਕਕਾਰ ਭੇਟਾ ਕੀਤੇ ਗਏ ਹਨ | ਇਸ ਦੌਰਾਨ
Ad Position 22
No active advertisement
ਪਿਛਲੀ ਖ਼ਬਰ ਸੜਕ ਨਿਰਮਾਣ ਸਮੱਗਰੀ ਨੂੰ ਬਿਹਤਰ ਬਣਾਉਣ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਲੱਭੇ ਗਏ ਢੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਾਲ ਸਿੰਘ ਦੇ ਸਦੀਵੀ ਵਿਛੋੜੇ 'ਤੇ ਕੀਤਾ ਦੁੱਖ ਸਾਂਝਾ
Ad Position 24