06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੁਰਦੁਆਰਾ ਬਾਉਲੀ ਸਾਹਿਬ ਘੜਾਮ ਵਿਖੇ ਵਿਸਾਖੀ ਮੇਲਾ 13 ਤੋਂ 15 ਅਪ੍ਰੈਲ ਨੂੰ

Ad Position 21
No active advertisement
ਵਿਸਾਖੀ ਮੇਲੇ ਦਾ ਪੋਸਟਰ ਜਾਰੀ ਕਰਦੇ ਹੋਏ ਬਾਬਾ ਦਵਿੰਦਰ ਸਿੰਘ ਅਤੇ ਹੋਰ ਮੋਹਤਬਰ ਵਿਅਕਤੀ¢ ਅਜੀਤ ਤਸਵੀਰ <br/> 06-04-2026
ਦੇਵੀਗੜ੍ਹ, 5 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਘੜਾਮ ਵਿਖੇ ਇਸ ਵਾਰ ਵਿਸਾਖੀ ਦਾ ਦਿਹਾੜਾ ਅਤੇ ਮਹਾਨ ਤਪੱਸਵੀ ਬਾਬਾ ਦੀਵਾਨ ਸਿੰਘ ਤੇ ਬਾਬਾ ਖਜ਼ਾਨ ਸਿੰਘ ਛਾਬੜੀ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ¢ ਇਹ ਸਮਾਗਮ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 13 ਅਪ੍ਰੈਲ ਤੋਂ 15 ਅਪ੍ਰੈਲ ਤੱਕ ਕਰਵਾਇਆ ਜਾ ਰਿਹਾ ਹੈ ¢ ਸਮਾਗਮ ਦੀ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਦਵਿੰਦਰ ਸਿੰਘ, ਚਰਨਜੀਤ ਸਿੰਘ ਭੈਣੀ ਅਤੇ ਹਰਦੇਵ ਸਿੰਘ ਘੜਾਮ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ 13 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ ¢ 14 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ¢ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪੀਰ ਭੀਖਮ ਸ਼ਾਹ ਜੀ ਦੀ ਦਰਗਾਹ ਅਤੇ ਪਿੰਡ ਘੜਾਮ ਦੀ ਪਰਿਕਰਮਾ ਕਰਦਾ ਹੋਇਆ ਸੰਗਤਾਂ ਨੂੰ ਗੁਰਮਤਿ ਨਾਲ ਜੋੜੇਗਾ¢ ਨਗਰ ਕੀਰਤਨ ਦÏਰਾਨ ਗਤਕਾ ਪਾਰਟੀਆਂ ਆਪਣੀ ਕਲਾ ਦੇ ਜÏਹਰ ਦਿਖਾਉਣਗੀਆਂ ਅਤੇ ਥਾਂ-ਥਾਂ ਸੰਗਤਾਂ ਵੱਲੋਂ ਲੰਗਰ ਲਗਾ ਕੇ ਸਵਾਗਤ ਕੀਤਾ ਜਾਵੇਗਾ¢ ਉਨ੍ਹਾਂ ਦੱਸਿਆ ਕਿ ਸਮਾਗਮ ਦੇ ਆਖਰੀ ਦਿਨ 15 ਅਪ੍ਰੈਲ ਨੂੰ ਭਾਰੀ ਧਾਰਮਿਕ ਦੀਵਾਨ ਸਜਣਗੇ¢ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕਰਨਗੇ¢ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮÏਕੇ ਵਿਸ਼ੇਸ਼ ਤÏਰ 'ਤੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ, ਤਾਂ ਜੋ ਪ੍ਰਾਣੀ ਖੰਡੇ ਬਾਟੇ ਦੀ ਪਹੁਲ ਛਕ ਕੇ ਗੁਰੂ ਵਾਲੇ ਬਣ ਸਕਣ¢
ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਨÏਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ 15 ਅਪ੍ਰੈਲ ਨੂੰ ਹੀ ਖੇਡ ਮੇਲਾ ਕਰਵਾਇਆ ਜਾਵੇਗਾ¢ ਜਿਸ ਵਿਚ ਨਾਮੀ ਪਹਿਲਵਾਨਾਂ ਦੇ ਦਿਲਚਸਪ ਕੁਸ਼ਤੀ ਮੁਕਾਬਲੇ ਕਰਵਾਏ ਜਾਣਗੇ, ਇਲਾਕੇ ਦੀਆਂ ਚੋਟੀ ਦੀਆਂ ਕਬੱਡੀ ਟੀਮਾਂ ਵੀ ਆਪਣੇ ਜÏਹਰ ਦਿਖਾਉਣਗੀਆਂ ਅਤੇ ਹੋਰ ਰਿਵਾਇਤੀ ਖੇਡਾਂ ਰਾਹੀਂ ਪੰਜਾਬੀ ਵਿਰਸੇ ਦੀ ਪੇਸ਼ਕਾਰੀ ਕੀਤੀ ਜਾਵੇਗੀ¢ ਬਾਬਾ ਦਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਮੂਹ ਨਾਨਕ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਤਿੰਨ ਦਿਨਾਂ ਦੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ¢ ਸੰਗਤਾਂ ਲਈ ਤਿੰਨੋਂ ਦਿਨ ਗੁਰੂ ਕੇ ਲੰਗਰ ਅਟੁੱਟ ਵਰਤਣਗੇ ¢ ਇਸ ਮੌਕੇ ਬਾਬਾ ਪਿਆਰਾ ਸਿੰਘ, ਸੁੱਚਾ ਸਿੰਘ ਨੰਦਗੜ੍ਹ, ਹਰਜਿੰਦਰ
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਕਿਉਰਿਟੀ ਤੋਂ ਬਗੈਰ ਇਕ ਵੀ ਪਿੰਡ ਵਿਚ ਜਾ ਕੇ ਵਿਖਾਉਣ-ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਰਾਜਨੀਤਕ ਪਾਰਟੀਆਂ ਨੇ ਮਗਨਰੇਗਾ ਕਾਮਿਆਂ ਵੱਲ ਕੀਤੀ ਪਿੱਠ
Ad Position 24