06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਾਲ ਸਿੰਘ ਦੇ ਸਦੀਵੀ ਵਿਛੋੜੇ 'ਤੇ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 06-04-2026
ਪਟਿਆਲਾ, 5 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਟਕਸਾਲੀ ਕਾਂਗਰਸੀ ਲਾਲ ਸਿੰਘ ਦੇ ਸਦੀਵੀਂ ਵਿਛੋੜੇ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਅਤੇ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਪਟਿਆਲਾ ਦਿਹਾਤੀ ਦੇ ਆਗੂ ਸਾਹਿਬਾਨਾਂ 'ਚ ਜਗਮੀਤ ਸਿੰਘ ਹਰਿਆਊ, ਜਸਪਾਲ ਸਿੰਘ ਬਿੱਟੂ ਚੱਠਾ, ਰਜਿੰਦਰ ਸਿੰਘ ਵਿਰਕ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਹਲਕਾ ਇੰਚਾਰਜ ਐਨ.ਕੇ. ਸ਼ਰਮਾ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਤੇਜਿੰਦਰਪਾਲ ਸੰਧੂ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਆਦਿ ਉਚੇਚੇ ਤੌਰ 'ਤੇ ਇਸ ਦੁੱਖ ਦੀ ਘੜੀ ਵਿਚ ਸ਼ਾਮਲ ਹੋਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਟਕਸਾਲੀ ਕਾਂਗਰਸੀ ਲਾਲ ਸਿੰਘ ਦਿੱਗਜ਼ ਆਗੂ ਸਨ, ਜਿਨ੍ਹਾਂ ਦਾ ਸਮੁੱਚਾ ਜੀਵਨ ਸਾਰਿਆਂ ਲਈ ਪ੍ਰੇਰਨਾ ਦਾ ਮਾਰਗ ਹੈ | ਉਨ੍ਹਾਂ ਵੱਲੋਂ ਪਾਰਟੀ ਪ੍ਰਤੀ ਸਮਰਪਿਤ ਦੀ ਭਾਵਨਾ ਸਾਰਿਆਂ ਨੂੰ ਇਸ ਗੱਲ ਵੱਲ ਪ੍ਰੇਰਨਾ ਹੈ ਕਿ ਪਾਰਟੀ ਪ੍ਰਤੀ ਹਮੇਸ਼ਾ ਵਫ਼ਾਦਾਰ ਰਹਿਣ ਦੀ ਲੋੜ ਹੈ ਅਤੇ ਸਾਰੀ ਉਮਰ ਲਾਲ ਸਿੰਘ ਨੇ ਆਪਣਾ ਜੀਵਨ ਅਤੇ ਸਿਆਸਤ ਪਾਰਟੀ ਨੂੰ ਸਮਰਪਿਤ ਕੀਤੀ | ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲਾਲ ਸਿੰਘ ਜੀ ਦਾ ਅਚਨਚੇਤ ਇਸ ਸੰਸਾਰ ਨੂੰ ਛੱਡ ਜਾਣਾ ਵੱਡਾ ਘਾਟਾ ਹੈ, ਉਥੇ ਪਰਿਵਾਰ ਲਈ ਵੀ ਅਜਿਹਾ
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਘੜਾਮ ਵਿਖੇ ਵਿਸਾਖੀ ਮੇਲਾ 13 ਤੋਂ 15 ਅਪ੍ਰੈਲ ਨੂੰ ਅਗਲੀ ਖ਼ਬਰ ਮੁੱਖ ਮੰਤਰੀ ਸਕਿਉਰਿਟੀ ਤੋਂ ਬਗੈਰ ਇਕ ਵੀ ਪਿੰਡ ਵਿਚ ਜਾ ਕੇ ਵਿਖਾਉਣ-ਸੁਖਬੀਰ ਸਿੰਘ ਬਾਦਲ
Ad Position 24