ਖ਼ਾਲਸਾ ਸਾਜਨਾ ਦਿਵਸ ਅਤੇ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਅੰਮਿ੍ਤ ਸੰਚਾਰ
ਅਜੀਤ ਡੈਸਕ
06-04-2026
ਅੰਮਿ੍ਤ ਸੰਚਾਰ ਮੌਕੇ ਪੰਜ ਪਿਆਰਿਆਂ ਨੇ ਵੀ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਨੂੰ ਪੰਜ ਕਕਾਰਾਂ ਦੀ ਮਹੱਤਤਾ ਅਤੇ ਸਿੱਖ ਇਤਿਹਾਸ ਵਿਚ ਖ਼ਾਲਸਾ ਸਾਜਣਾ ਦਿਵਸ ਦੀ ਰੌਸ਼ਨੀ 'ਚ ਜਾਣੂੰ ਕਰਵਾਇਆ ਕਿ ਕਿਸੇ ਤਰ੍ਹਾਂ ਦਸਮੇਸ਼ ਪਿਤਾ ਨੇ ਪੰਜ ਪਿਆਰਿਆਂ ਪਾਸੋਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ 'ਆਪੇ ਗੁਰ ਚੇਲਾ' ਦੇ ਜੀਵਨ ਰਹੱਸ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਨੂੰ ਪਹਿਲ ਦੇਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸੁਰਜੀਤ ਸਿੰਘ ਨੇ ਪੁੱਜੀਆਂ ਸੰਗਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਅੰਮਿ੍ਤ ਸੰਚਾਰ ਦੌਰਾਨ ਪ੍ਰਚਾਰਕ ਪਰਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅੰਮਿ੍ਤ ਅਭਿਲਾਸ਼ੀਆਂ ਨੂੰ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮੁਫ਼ਤ ਕਕਾਰ ਭੇਟਾ ਕੀਤੇ ਗਏ ਹਨ | ਇਸ ਦੌਰਾਨ