ਪਟਿਆਲਾ, 5 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਨੀ ਓਬਰਾਏ ਆਰਟਸ ਆਡੀਟੋਰੀਅਮ ਵਿਚ ਮਿਸਲ ਸਤਲੁਜ ਜਥੇਬੰਦੀ ਵਲੋਂ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸ਼ਿਰਕਤ ਕੀਤੀ | ਸਮਾਗਮ ਵਿਚ ਯਾਦਵਿੰਦਰ ਸਿੰਘ ਯਾਦੂ ਅਲਾਲ ਨੂੰ ਯੂਥ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਸਨਮਾਨ ਵਜੋਂ ਸ੍ਰੀ ਸਾਹਿਬ ਤੇ ਸਿਰੋਪਾ ਭੇਟ ਕੀਤੇ ਗਏ | ਯਾਦਵਿੰਦਰ ਸਿੰਘ ਯਾਦੂ ਨੇ ਅਜੇਪਾਲ ਸਿੰਘ ਬਰਾੜ, ਸਕੱਤਰ ਜਨਰਲ ਦਵਿੰਦਰ ਸਿੰਘ ਸੇਖੋਂ ਅਤੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਥੇਬੰਦੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਦੇ ਰਹਿਣਗੇ | ਅਜੇਪਾਲ ਸਿੰਘ ਬਰਾੜ ਨੇ ਸਮਾਗਮ ਵਿਚ ਸ਼ਾਮਿਲ ਹੋਏ ਸਾਰੇ ਨੌਜਵਾਨਾਂ ਨੂੰ ਜਥੇਬੰਦੀ ਦੇ ਮਨੋਰਥ ਅਤੇ ਟੀਚੇ ਬਾਰੇ ਜਾਣੂ ਕਰਵਾਇਆ | ਇਸ ਮੌਕੇ ਪ੍ਰਧਾਨ ਇਸਤਰੀ ਵਿੰਗ ਬੀਬੀ ਜਸਮੀਤ ਕੌਰ ਛੀਨਾ, ਅਮਰਿੰਦਰ ਸਿੰਘ ਤੁੜ, ਮਨਜਿੰਦਰ ਸਿੰਘ, ਇਕਬਾਲ ਸਿੰਘ ਤੋਂ ਇਲਾਵਾ ਯੂਥ ਆਗੂ ਡਾ. ਐਂਤਪਾਲ ਸਿੰਘ ਬਰਾੜ, ਅਮਰਿੰਦਰ ਸਿੰਘ, ਰਾਜਵਿੰਦਰ ਸਿੰਘ, ਜਸਕਰਨ ਸਿੰਘ, ਯੋਗਪ੍ਰੀਤ ਸਿੰਘ, ਅਨਮੋਲ ਸਿੰਘ, ਪ੍ਰਭਵਿਜੇਂਦਰ ਸਿੰਘ, ਸੁਖਵਿੰਦਰ ਸਿੰਘ ਆਦਿ ਮੌਜੂਦ ਸਨ |