07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਜ਼ਮੀਨਦੋਜ਼ ਤਾਰਾਂ ਪਾਉਣ ਦੇ ਕੰਮ ਨੂੰ ਮੇਅਰ ਨੇ ਰੁਕਵਾਇਆ

Ad Position 21
No active advertisement
ਪਟਿਆਲਾ ਦੇ ਸਰਹਿੰਦੀ ਗੇਟ 'ਚ ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਜ਼ਮੀਨਦੋਜ਼ ਤਾਰਾਂ ਪਾਉਣ ਦੇ ਕੰਮ ਨੂੰ ਰੁਕਵਾਉਂਦੇ ਹੋਏ ਮੇਅਰ ਕੁੰਦਨ ਗੋਗੀਆ | ਅਜੀਤ ਤਸਵੀਰ <br/> 06-04-2026
ਪਟਿਆਲਾ, 5 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸ਼ਹਿਰ ਵਿਚ ਕਾਨੂੰਨੀ ਅਤੇ ਪ੍ਰਸ਼ਾਸਕੀ ਪ੍ਰਕਿਰਿਆ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮਕਸਦ ਨਾਲ ਮੇਅਰ ਕੁੰਦਨ ਗੋਗੀਆ ਵਲੋਂ ਸਰਹੰਦੀ ਗੇਟ ਕੋਲ ਇਕ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਬਿਨਾਂ ਮਨਜ਼ੂਰੀ ਚਲਾਏ ਜਾ ਰਹੇ ਕੰਮ ਨੂੰ ਤੁਰੰਤ ਰੁਕਵਾ ਦਿੱਤਾ ਗਿਆ | ਮੌਕੇ 'ਤੇ ਸੜਕ ਦੇ ਹੇਠਾਂ ਜ਼ਮੀਨਦੋਜ਼ ਤਾਰਾਂ ਪਾਉਣ ਦਾ ਕੰਮ ਚੱਲ ਰਿਹਾ ਸੀ, ਜਿਸ ਬਾਰੇ ਨਗਰ ਨਿਗਮ ਤੋਂ ਲੋੜੀਂਦੀ ਇਜਾਜ਼ਤ ਨਾ ਲੈਣ ਦੀ ਗੱਲ ਸਾਹਮਣੇ ਆਈ | ਮੇਅਰ ਕੁੰਦਨ ਗੋਗੀਆ ਨੇ ਦਸਿਆ ਕਿ ਜਿਵੇਂ ਹੀ ਇਸ ਕੰਮ ਬਾਰੇ ਜਾਣਕਾਰੀ ਉਨ੍ਹਾਂ ਤੱਕ ਪਹੁੰਚੀ, ਉਹ ਤੁਰੰਤ ਸੰਬੰਧਿਤ ਅਧਿਕਾਰੀਆਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਬਿਨਾਂ ਪ੍ਰਸ਼ਾਸਕੀ ਮਨਜ਼ੂਰੀ ਅਤੇ ਬਿਨਾਂ ਸੰਬੰਧਿਤ ਵਿਭਾਗਾਂ ਨਾਲ ਸਹਿਮਤੀ ਤੋਂ ਇਹ ਕੰਮ ਕੀਤਾ ਜਾ ਰਿਹਾ ਸੀ, ਜੋ ਕਿ ਸਿੱਧੇ ਤੌਰ 'ਤੇ ਨਿਯਮਾਂ ਦੀ ਉਲੰਘਣਾ ਹੈ | ਮੇਅਰ ਨੇ ਮੌਕੇ 'ਤੇ ਹੀ ਕੰਮ ਕਰਵਾ ਰਹੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਸਪਸ਼ਟ ਹੁਕਮ ਜਾਰੀ ਕਰਦਿਆਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ, ਜਨਤਕ ਥਾਵਾਂ ਨਾਲ ਜੁੜਿਆ ਕੋਈ ਵੀ ਕੰਮ ਬਿਨਾਂ ਨਗਰ ਨਿਗਮ ਦੀ ਲਿਖਤੀ ਮਨਜ਼ੂਰੀ ਤੋਂ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਗੈਰ-ਕਾਨੂੰਨੀ ਕੰਮਾਂ ਨਾਲ ਨਾ ਸਿਰਫ਼ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਦਾ ਹੈ, ਸਗੋਂ ਆਮ ਲੋਕਾਂ ਨੂੰ ਵੀ ਆਵਾਜਾਈ ਅਤੇ ਸੁਰੱਖਿਆ ਸੰਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਰੋੜੇਵਾਲ ਪਹਿਲਾ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਨਾਭਾ 'ਚ 70 ਫੁੱਟ ਉੱਚਾ ਤਿਰੰਗਾ ਲਹਿਰਾ ਕੇ ਕੀਤਾ ਉਦਘਾਟਨ
Ad Position 24