04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮੁੱਖ ਮੰਤਰੀ ਦੀ ਰੈਲੀ 'ਚ ਰੋਸ ਕਰਨ ਜਾ ਰਹੇ ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨਾਂ ਨੂੰ ਪੁਲਿਸ ਨੇ ਚੁੱਕਿਆ

Ad Position 21
No active advertisement
ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਆਗੂਆਂ ਨੂੰ ਪੁਲਿਸ ਰੋਕਦੀ ਹੋਈ | ਅਜੀਤ ਤਸਵੀਰ <br/> 07-04-2026
ਪਟਿਆਲਾ, 6 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਅੱਜ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੋਣ ਰੈਲੀ ਦੌਰਾਨ ਰੋਸ ਮਾਰਚ ਕਰਦੇ ਹੋਏ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਉਠਾਇਆ ਗਿਆ | ਫ਼ਰੰਟ ਦੇ ਕਾਰਕੁਨਾਂ ਵਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਤੋਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਅਪੀਲ ਕੀਤੀ ਗਈ | 1158 ਫ਼ਰੰਟ ਵਲੋਂ ਪਟਿਆਲੇ ਦੇ ਸਰਕਾਰੀ ਮਹਿੰਦਰਾ ਕਾਲਜ, ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਸਰਕਾਰੀ ਕਾਲਜ (ਲੜਕੀਆਂ), ਸਟੇਟ ਐਜੂਕੇਸ਼ਨ ਕਾਲਜ, ਸਰਕਾਰੀ ਰਿਪੁਦਮਨ ਕਾਲਜ ਨਾਭਾ, ਸਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਅਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਸਾਥੀ ਸ਼ਾਮਿਲ ਹੋਏ | ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਕੋਲ ਇਕੱਤਰ ਹੋਣ ਉਪਰੰਤ ਰੋਸ ਮਾਰਚ ਕਰਦਿਆਂ ਪ੍ਰੋਫੈਸਰ ਮੁੱਖ ਮੰਤਰੀ ਦੀ ਰੈਲੀ ਵਾਲੇ ਪੰਡਾਲ ਵੱਲ ਵਧੇ | ਪੰਡਾਲ ਦੇ ਠੀਕ ਬਾਹਰ ਪੁਲਿਸ ਨੇ ਪ੍ਰੋਫੈਸਰਾਂ ਨਾਲ ਖਿੱਚ ਧੂਹ ਕੀਤੀ | ਟਕਰਾਅ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਤਕਰੀਬਨ 80 ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਵੈਨਾਂ 'ਚ ਡੱਕ ਕੇ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਜਬਰਨ ਨਜ਼ਰਬੰਦ ਕੀਤਾ | ਫ਼ਰੰਟ ਦੇ ਆਗੂ ਡਾ. ਸੋਹੇਲ ਨੇ ਕਿਹਾ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ, ਜਿਸ ਵਿਚ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਨੂੰ ਬਰਕਰਾਰ ਰੱਖਣ ਦੀ ਮੰਗ ਸ਼ਾਮਿਲ ਹੈ ਪਰ ਸੱਤ ਵਾਰ ਲਿਖਤੀ ਮੀਟਿੰਗਾਂ ਤੋਂ ਮੁੱਕਰ ਕੇ ਸਰਕਾਰ ਅਖੌਤੀ ਸਿੱਖਿਆ ਕ੍ਰਾਂਤੀ ਦੀ ਫੂਕ ਆਪ ਹੀ ਕੱਢ ਚੁੱਕੀ ਹੈ | ਡਾ. ਪਰਮਜੀਤ ਨੇ ਦੱਸਿਆ ਕਿ ਬੀਤੇ ਦਿਨ ਮੁੱਖ ਮੰਤਰੀ ਦੀ ਜੈਤੋ ਰੈਲੀ ਤੋਂ ਪਹਿਲਾਂ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਹੱਕੀ ਮੁੱਦਿਆਂ ਤੋਂ ਮੂੰਹ ਮੋੜਨ ਦੀ ਨੀਤੀ ਤਹਿਤ ਫ਼ਰੀਦਕੋਟ ਪੁਲਿਸ ਪ੍ਰਸ਼ਾਸਨ ਵਲੋਂ ਪ੍ਰੋ. ਹਿਮਾਂਸ਼ੂ ਨਾਗਪਾਲ ਅਤੇ ਡਾ. ਕੁਲਦੀਪ ਸਿੰਘ ਨੂੰ ਸਿਟੀ ਥਾਣਾ ਫ਼ਰੀਦਕੋਟ ਵਿਖੇ ਅਤੇ ਪ੍ਰੋ. ਸ਼ਮਸ਼ੇਰ ਗਿੱਲ ਨੂੰ ਘਰ ਵਿਚ ਨਜ਼ਰਬੰਦ ਕੀਤਾ ਗਿਆ ਸੀ ਜਿਨ੍ਹਾਂ ਨੂੰ 1158 ਫ਼ਰੰਟ, ਕਿਸਾਨ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਸੰਘਰਸ਼ ਉਪਰੰਤ ਰਿਹਾਅ ਕਰਵਾਇਆ ਗਿਆ | ਅੱਜ ਪਟਿਆਲਾ ਵਿਖੇ ਗਿ੍ਫ਼ਤਾਰੀਆਂ ਦਾ ਸਿਲਸਿਲਾ ਜਾਰੀ ਹੈ | ਪ੍ਰੋ. ਪਿ੍ਤਪਾਲ ਨੇ ਕਿਹਾ ਕਿ ਜਦ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ | ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਕਰਾਲਾ ਭਾਈਕਾ 'ਚ ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ, ਪਤੀ ਤੇ ਸੱਸ ਨਾਮਜ਼ਦ ਅਗਲੀ ਖ਼ਬਰ ਦੇਵੀਗੜ੍ਹ-ਪਿਹੋਵਾ ਮਾਰਗ 'ਤੇ ਮੌਤ ਨੂੰ ਸੱਦਾ ਦੇ ਰਹੀ ਤੰਗ ਪੁਲੀ : ਖੱਡੇ 'ਚ ਡਿੱਗੀ ਕਾਰ, ਪਰਿਵਾਰ ਦੀ ਜਾਨ ਮਸਾਂ ਬਚੀ...
Ad Position 24