ਪਟਿਆਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਅਮਿਤ ਸਿੰਘ ਰਾਠੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਟਿਆਲਾ ਨੇ ਸ਼ਹਿਰ ਵਿਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ ਦੀ ਕਾਮਯਾਬੀ 'ਤੇ ਖੁਸ਼ੀ ਜਤਾਉਂਦੇ ਹੋਏ ਰੈਲੀ ਵਿਚ ਪਹੁੰਚਣ ਵਾਲੇ ਹਜ਼ਾਰਾਂ ਵਰਕਰਾਂ, ਆਗੂਆਂ ਅਤੇ ਆਮ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ | ਇਹ ਰੈਲੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਨੇ ਸਿਆਸੀ ਮਾਹੌਲ ਵਿਚ ਨਵਾਂ ਜੋਸ਼ ਭਰ ਦਿੱਤਾ | ਰਾਠੀ ਨੇ ਕਿਹਾ ਕਿ ਰੈਲੀ ਵਿਚ ਹੋਇਆ ਭਾਰੀ ਇਕੱਠ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਲੋਕਾਂ ਦਾ ਭਰੋਸਾ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ | ਰਾਠੀ ਨੇ ਦੱਸਿਆ ਕਿ ਸਰਹੰਦ ਰੋਡ 'ਤੇ ਹੋਈ ਇਹ ਰੈਲੀ ਇਤਿਹਾਸਕ ਸਾਬਤ ਹੋਈ ਹੈ | ਅਖੀਰ 'ਚ ਅਮਿਤ ਸਿੰਘ ਰਾਠੀ ਨੇ ਸਾਰੇ ਵਰਕਰਾਂ, ਆਗੂਆਂ ਅਤੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਸਮਰਪਣ ਨੇ ਇਸ ਰੈਲੀ ਨੂੰ ਸਫਲ ਬਣਾਇਆ ਹੈ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕਰਦੀ ਰਹੇਗੀ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਪੱਧਰ 'ਤੇ ਲੋਕਾਂ ਨਾਲ ਜੁੜਨ ਲਈ ਯਤਨ ਜਾਰੀ