05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੰਜਾਬ ਸਰਕਾਰ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਖ਼ਰਾਬ ਹੋਈ ਕਿਸਾਨਾਂ ਦੀ ਫ਼ਸਲਾਂ ਦਾ ਮੁਆਵਜ਼ਾ ਜਾਰੀ ਕਰੇ-ਡਾ. ਤੇਜਾ

Ad Position 21
No active advertisement
ਅਜੀਤ ਡੈਸਕ 07-04-2026
ਪਟਿਆਲਾ, 6 ਅਪ੍ਰੈਲ (ਅ.ਸ. ਆਹਲੂਵਾਲੀਆ)-ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਪੰਜਾਬ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲਾਂ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ ਪੰਜਾਬ ਦੇ ਕਈ ਖੇਤਰਾਂ 'ਚ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ | ਡਾ. ਤੇਜਾ ਨੇ ਕਿਹਾ ਕਿ ਕਈ ਕਿਸਾਨਾਂ ਨੇ ਜ਼ਮੀਨਾਂ ਠੇਕੇ 'ਤੇ ਲਈ ਹੋਈਆਂ ਹਨ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ | ਸਰਕਾਰੀ ਖ਼ਰੀਦ ਦਾ ਐਲਾਣ ਹੋਣ ਦੇ ਬਾਵਜੂਦ ਮੰਡਿਆਂ 'ਚ ਕਣਕ ਦੇ ਢੇਰ ਲੱਗੇ ਹੋਏ ਹਨ ਅਤੇ ਬਰਸਾਤ ਕਾਰਨ ਮੰਡੀਆਂ ਵਿਚ ਕਣਕ ਦਾ ਬਹੁਤ ਨੁਕਸਾਨ ਹੋਇਆ ਹੈ | ਬੇਮੌਸਮੀ ਬਰਸਾਤ ਕਾਰਨ ਕਣਕ ਦਾ ਝਾੜ ਵੀ ਘੱਟ ਗਿਆ ਹੈ | ਡਾ. ਤੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਕਿਸਾਨਾਂ ਦੀ ਬਾਂਹ ਫੜੇ ਤਾਂ ਜੋ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਮਾੜਾ ਹਾਲ-ਸਰਬਜੀਤ ਸਿੰਘ ਝਿੰਜਰ ਅਗਲੀ ਖ਼ਬਰ ਉਤਸ਼ਾਹ ਨਾਲ ਰੈਲੀ 'ਚ ਪਹੁੰਚਣ ਲਈ ਸਭਨਾਂ ਦਾ ਬਹੁਤ ਧੰਨਵਾਦ-ਅਮਿਤ ਸਿੰਘ ਰਾਠੀ
Ad Position 24