05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਮਾੜਾ ਹਾਲ-ਸਰਬਜੀਤ ਸਿੰਘ ਝਿੰਜਰ

Ad Position 21
No active advertisement
ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਗੁਰਇਕਬਾਲ ਸਿੰਘ ਖ਼ਾਲਸਾ <br/> 07-04-2026
ਪਾਤੜਾਂ, 6 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਮੰਦਾ ਹਾਲ ਹੈ ਅਤੇ ਕਾਨੂੰਨ ਵਿਵਸਥਾ ਨੂੰ ਕੰਟਰੋਲ ਕਰਨ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਝਿੰਜਰ ਨੇ ਕਿਹਾ ਕਿ ਪੰਜਾਬ ਅੰਦਰ ਹਾਲਾਤ ਅਜਿਹੇ ਬਣੇ ਹੋਏ ਹਨ ਕਿ ਮਾੜੇ ਅਨਸਰਾਂ ਵਲੋਂ ਬਿਨਾਂ ਕਿਸੇ ਡਰ ਤੋਂ ਥਾਣਿਆਂ 'ਤੇ ਹੀ ਰਾਕਟ ਲਾਂਚਰ ਸੁੱਟੇ ਜਾ ਰਹੇ ਹਨ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪ੍ਰਸ਼ਾਸਨ ਇਹਨਾਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਅਸਫਲ ਰਿਹਾ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ 10 ਸਾਲ ਦੀ ਸਰਕਾਰ ਦੌਰਾਨ ਪੰਜਾਬ ਅੰਦਰ ਕਾਨੂੰਨ ਵਿਵਸਥਾ 'ਤੇ ਪੂਰੀ ਤਰ੍ਹਾਂ ਕੰਟਰੋਲ ਸੀ ਅਤੇ ਸਮਾਜ ਵਿਰੋਧੀ ਅਨਸਰ ਵਿਚ ਸਰਕਾਰ ਪ੍ਰਤੀ ਡਰ ਸੀ ਇਸ ਲਈ ਹੀ ਉਨ੍ਹਾਂ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਲਗਾਤਾਰ ਅੱਗੇ ਵਧਿਆ ਪਰ ਉਸ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਿਚ ਪੰਜਾਬ ਅੰਦਰ ਵਿਕਾਸ ਕਾਰਜ ਅਤੇ ਤਰੱਕੀ ਠੱਪ ਕੇ ਰਹਿ ਗਈ ਹੈ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗਾਈ ਗਈ ਕਿਕਲੀ ਦਾ ਜਵਾਬ ਜਲਦ ਦਿੱਤਾ ਜਾਵੇਗਾ | ਇਸ ਮੌਕੇ ਇੱਥੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸੀਨੀਅਰ ਆਗੂ ਜੋਗਾ ਸਿੰਘ ਸਿੱਧੂ, ਨਰਿੰਦਰ ਸਿੰਘ ਬਜਾਜ, ਯਾਦਵਿੰਦਰ ਸਿੰਘ ਨਿਆਲ, ਸੁਰਜੀਤ ਸਿੰਘ ਮਾਹਲ, ਕੁਲਦੀਪ ਸਿੰਘ ਢਿੱਲੋਂ, ਕਿ੍ਸ਼ਨ ਸਿੰਘ ਦੁਗਾਲ, ਮੰਗਾ ਸਿੰਘ ਪਾਤੜਾਂ, ਜਗਦੇਵ ਸਿੰਘ ਸਰਪੰਚ, ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ-ਸਤਬੀਰ ਸਿੰਘ ਖੱਟੜਾ ਅਗਲੀ ਖ਼ਬਰ ਪੰਜਾਬ ਸਰਕਾਰ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਖ਼ਰਾਬ ਹੋਈ ਕਿਸਾਨਾਂ ਦੀ ਫ਼ਸਲਾਂ ਦਾ ਮੁਆਵਜ਼ਾ ਜਾਰੀ ਕਰੇ-ਡਾ. ਤੇਜਾ
Ad Position 24