05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

'ਦਿ ਸਟੈਮਫੀਲਡਜ਼ ਇੰਟਰਨੈਸ਼ਨਲ' ਸਕੂਲ ਵਿਖੇ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਹੋਈ ਸ਼ੁਰੂਆਤ

Ad Position 21
No active advertisement
'ਦਿ ਸਟੈਮਫੀਲਡਜ਼ ਇੰਟਰਨੈਸ਼ਨਲ' ਸਕੂਲ ਵਿਖੇ ਕਰਵਾਏ ਧਾਰਮਿਕ ਸਮਾਗਮ ਦੇ ਵੱਖ-ਵੱਖ ਦਿ੍ਸ਼ | ਅਜੀਤ ਤਸਵੀਰ <br/> 07-04-2026
ਪਟਿਆਲਾ, 6 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਰੋਡ, ਬਲਬੇੜਾ ਵਿਖੇ ਸਥਿਤ 'ਦਾ ਸਟੈਮਫੀਲਡਜ਼ ਇੰਟਰਨੈਸ਼ਨਲ' ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਆਗਾਜ਼ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ | ਇਸ ਮੌਕੇ ਸਕੂਲ ਕੈਂਪਸ ਵਿਚ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਤਾਂ ਜੋ ਨਵੇਂ ਸਾਲ ਦੀ ਸ਼ੁਰੂਆਤ ਪ੍ਰਮਾਤਮਾ ਦੇ ਅਸ਼ੀਰਵਾਦ ਨਾਲ ਕੀਤੀ ਜਾ ਸਕੇ | ਸਮਾਗਮ ਦੌਰਾਨ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬੜੀ ਇਕਾਗਰਤਾ ਨਾਲ ਪਾਠ ਸਰਵਣ ਕੀਤਾ | ਉਪਰੰਤ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਆਨੰਦ ਸਾਹਿਬ ਦੇ ਪਾਠ ਦੇ ਜਾਪ ਕੀਤੇ ਗਏ | ਪਾਠ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮਨਦੀਪ ਕੌਰ ਵਿਰਕ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਅਧਿਆਤਮਿਕਤਾ ਦਾ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਮੈਨੇਜਮੈਂਟ ਨੇ ਵੀ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਸਕੂਲ ਹਮੇਸ਼ਾ ਦੀ ਤਰ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹੇਗਾ | ਇਸ ਮੌਕੇ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਅੰਤ 'ਚ ਸਾਰਿਆਂ ਨੂੰ ਪ੍ਰਸ਼ਾਦ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ-ਸਤਬੀਰ ਸਿੰਘ ਖੱਟੜਾ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ-ਸਤਬੀਰ ਸਿੰਘ ਖੱਟੜਾ
Ad Position 24