ਘਨੌਰ, 6 ਅਪ੍ਰੈਲ (ਸਰਦਾਰ ਸਿੰਘ ਲਾਛੜੂ)-ਪਟਿਆਲਾ ਦਿਹਾਤੀ ਦੀ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੋਈ ਵਿਸ਼ਾਲ ਰੈਲੀ 'ਚ ਹਲਕਾ ਘਨੌਰ ਤੋਂ ਸੀਨੀਅਰ ਆਗੂ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸੈਂਕੜੇ ਵਰਕਰਾਂ ਅਤੇ ਸਮਰਥਕਾਂ ਦੇ ਵੱਡੇ ਕਾਫ਼ਲੇ ਸਮੇਤ ਸ਼ਮੂਲੀਅਤ ਕੀਤੀ | ਇਸ ਮੌਕੇ ਪੰਜਾਬ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਪ੍ਰਧਾਨ ਵਿੱਕੀ ਘਨੌਰ ਨੇ ਪਾਰਟੀ ਦੀਆਂ ਨੀਤੀਆਂ 'ਤੇ ਮੋਹਰ ਲਾਉਂਦਿਆਂ ਵਿਰੋਧੀਆਂ ਨੂੰ ਕਰੜੇ ਹੱਥੀਂ ਲਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਕੀ ਘਨੌਰ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਸਦਕੇ ਸੂਬੇ ਦੇ ਲੋਕ ਬੇਹੱਦ ਖ਼ੁਸ਼ ਹਨ | ਉਨ੍ਹਾਂ ਕਿਹਾ ਜਿਸ ਤਰ੍ਹਾਂ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੈ, ਉਸ ਨੂੰ ਦੇਖਦਿਆਂ ਇਹ ਸਪਸ਼ਟ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ | ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਸੂਬੇ ਦੇ ਹਰ ਘਰ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਆਮ ਜਨਤਾ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ | ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਖੇਤਾਂ ਲਈ ਪੂਰਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ | ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕੇ ਨਹਿਰੀ ਪਾਣੀ ਦੀ ਵਰਤੋਂ ਵਧਣ ਨਾਲ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਡਿਗ ਰਿਹਾ ਪੱਧਰ ਮੁੜ ਉੱਚਾ ਹੋਣ ਲੱਗਾ ਹੈ, ਜੋ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਵੱਡੀ ਉਪਲਬਧੀ ਹੈ | ਵਿੱਕੀ ਘਨੌਰ ਨੇ ਅਖੀਰ ਵਿਚ ਕਿਹਾ ਕਿ ਹਲਕਾ ਘਨੌਰ ਦਾ ਬੱਚਾ-ਬੱਚਾ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਦੀਆਂ ਨੀਤੀਆਂ ਨਾਲ ਚਟਾਨ ਵਾਂਗ ਖੜ੍ਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਜਸਪਾਲ ਸ਼ਰਮਾ ਹਰਪਾਲਪੁਰ, ਜੱਗੀ ਭੰਗੂ, ਕੁਲਦੀਪ ਸਿੰਘ ਅਜਰੌਰ, ਜਤਿੰਦਰ ਸਿੰਘ ਲੌਚਮਾ, ਪ੍ਰਨੀਤ ਸਿੰਘ ਕੁੱਥਾ ਖੇੜੀ, ਸੁਖਵਿੰਦਰ ਸਿੰਘ ਭੰਗੂ, ਗੁਰਮੇਲ ਸਿੰਘ ਜ਼ਿਲ੍ਹਾ ਪ੍ਰਸਿੱਧ ਮੈਂਬਰ ਹਰਪਾਲਪੁਰ, ਸੁੱਖੀ ਖੇੜੀ ਗੁਰਨਾ, ਸਾਬਕਾ ਸਰਪੰਚ ਤਾਰਾ ਸਿੰਘ ਖੇੜੀ ਗੁਰਨਾ, ਸਾਬਕਾ ਮੈਂਬਰ ਮਲਕੀਤ ਸਿੰਘ ਖੇੜੀ ਗੁਰਨਾ, ਲਖਵੀਰ ਸਿੰਘ ਘੜਾਮਾ ਕਲ੍ਹਾ, ਛਿੰਦੂ ਅਲੀਮਾਜਰਾ ਤੇ ਆਮ ਆਦਮੀ ਪਾਰਟੀ ਅਲੀਮਾਜਰਾ ਦੀ ਪੂਰੀ ਟੀਮ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਟਿੰਕੂ ਘਨੌਰ ਤੇ ਉਸ ਦੀ ਟੀਮ, ਮਲਿੰਗਾ ਮਰਦਾਂਪੁਰ, ਸੰਮੀ ਮਰਦਾਂਪੁਰ, ਪਾਲ ਸਿੰਘ ਲੰਬੜਦਾਰ ਸੰਧਾਰਸੀ, ਰਵਿੰਦਰ ਸਿੰਘ ਮਹਿਮੂਦਪੁਰ, ਕਾਕਾ ਕਬੂਲਪੁਰ ਤੇ ਸਤਨਾਮ ਸਿੰਘ ਤੇ ਕਬੂਲਪੁਰ ਦੀ ਆਮ ਆਦਮੀ ਪਾਰਟੀ ਦੀ ਟੀਮ, ਬਲਿਹਾਰ ਭੂਰੀ ਮਾਜਰਾ, ਦੀਪਾ ਸੰਧਾਰਸੀ ਸਮੇਤ ਤੋਂ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |