05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 07-04-2026
ਪਟਿਆਲਾ 6 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਿਾਹਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਹੋਈ¢ ਇਸ ਦÏਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਫੁੱਲਾਂ ਨਾਲ ਸਜੀ ਪਾਲਕੀ ਵਿਚ ਗੁਰੂ ਸਾਹਿਬ ਜੀ ਦਾ ਸਰੂਪ ਅਦਬ ਅਤੇ ਸਤਿਕਾਰ ਨਾਲ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ | ਇਸ ਨਗਰ ਕੀਰਤਨ ਦਾ ਜਗ੍ਹਾ ਜਗ੍ਹਾ ਸੰਗਤਾਂ ਵਲੋਂ ਫੁਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਸ਼ਮੂਲੀਅਤ ਕਰ ਰਹੇ ਜੱਥਿਆਂ ਨੂੰ ਧਾਰਿਮਕ ਸੰਸਥਾਵਾ ਵਲੋਂ ਲੱਗੀਆ ਸਟੇਜਾਂ 'ਤੇ ਸਨਮਾਨਿਤ ਵੀ ਕੀਤਾ | ਵੱਖ ਵੱਖਰੇ ਗਤਕਾ ਅਖਾੜਿਆ ਤੋਂ ਆਏ ਸਿੰਘ ਵਲੋਂ ਦਿਖਾਏ ਜਾ ਰਹੇ ਗਤਕੇ ਦੇ ਜੌਹਰ ਵੀ ਖਿਚ ਦਾ ਕੇਂਦਰ ਰਹੇ | ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਲੜੂ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਗਤਾ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਜੀਵਨ ਅਤੇ ਵਿਚਾਰਧਾਰਾ ਤੋਂ ਵੱਡੀ ਪ੍ਰੇਰਨਾ ਮਿਲਦੀ ਹੈ ਕਿ ਮਾਨਵੀ ਅਧਿਕਾਰਾਂ ਦੀ ਰਾਖੀ ਕਿਵੇਂ ਕਰਨੀ, ਗੁਰਬਾਣੀ ਦੇ ਫ਼ਲਸਫ਼ੇ ਅਨੁਸਾਰ ਧਰਮ ਦੀ ਰਾਹ 'ਤੇ ਕਿਵੇਂ ਪਰਪੱਕ ਰਹਿਣਾ ਅਤੇ ਗੁਰਮਤਿ ਸੱਭਿਆਚਾਰ ਦਾ ਧਾਰਨੀ ਕਿਵੇਂ ਬਣਿਆ ਜਾ ਸਕਦਾ ¢ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਨਗਰ ਕੀਰਤਨ ਕੀਰਤਨ ਵਿਚ ਸ਼ਾਮਲ ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ, ਸਿੱਖ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ¢ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੀ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਸਮਾਪਤੀ ਉਪਰੰਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰ ਸਮੇਂ ਭੋਗ ਪਾਏ ਜਾਣਗੇ ਅਤੇ ਗੁਰੂ ਘਰ ਦੇ ਦੀਵਾਨਾ ਵਿਚ ਧਾਰਮਿਕ ਸਮਾਗਮ ਦੇਰ ਰਾਤ ਤੱਕ ਨਿਰੰਤਰ ਚੱਲਣਗੇ, ਜਿਨਾਂ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜ਼ੂਰੀ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ¢ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਸ਼ਬਦ ਗੁਰੂ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਕੰਵਲਜੀਤ ਸਿੰਘ ਗੋਨਾ, ਵੀ ਮੋਜੁਦ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੇ-ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵਲੋਂ ਤਿੱਖੇ ਸੰਘਰਸ਼ ਦੀ ਚੇਤਾਵਨੀ ਅਗਲੀ ਖ਼ਬਰ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ 'ਚ ਹੋਏ ਸ਼ਾਮਿਲ
Ad Position 24