05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੁਰਾਣੇ-ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵਲੋਂ ਤਿੱਖੇ ਸੰਘਰਸ਼ ਦੀ ਚੇਤਾਵਨੀ

Ad Position 21
No active advertisement
ਅਜੀਤ ਡੈਸਕ 07-04-2026
ਪਟਿਆਲਾ, 6 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਮੁਲਾਜ਼ਮਾਂ ਦੀਆਂ ਪ੍ਰਮੁੱਖ ਵਿੱਤੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ੀਲ ਜਥੇਬੰਦੀਆਂ ਤੇ ਆਧਾਰਿਤ ਪੁਰਾਣੇ-ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਦੀ ਮੋਗਾ ਸੂਬਾ ਕਮੇਟੀ ਮੀਟਿੰਗ 'ਚ ਹੋਏ ਫ਼ੈਸਲਿਆਂ ਨੂੰ ਲਾਗੂ ਕਰਨ ਲਈ ਮੋਰਚੇ ਦੇ ਪਟਿਆਲਾ ਯੂਨਿਟ ਦੀ ਮੀਟਿੰਗ ਮਿੰਨੀ ਸਕੱਤਰੇਤ ਦੇ ਪਾਰਕ ਵਿਚ ਕੀਤੀ ਗਈ | ਇਸ ਮੌਕੇ ਮੋਰਚੇ ਦੇ ਆਗੂਆਂ ਵਿਕਰਮਦੇਵ ਸਿੰਘ, ਅਤਿੰਦਰਪਾਲ ਘੱਗਾ ਅਤੇ ਹਰਦੀਪ ਟੋਡਰਪੁਰ ਨੇ ਕਿਹਾ ਨਵੇਂ ਕੇਂਦਰੀ ਸਕੇਲਾਂ ਆਧਾਰਿਤ 17-7-2020 ਦਾ ਨੋਟੀਫ਼ਿਕੇਸ਼ਨ ਮੁੱਢੋਂ ਰੱਦ ਕਰਵਾਕੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ + 15 ਫ਼ੀਸਦੀ ਵਾਧੇ ਅਨੁਸਾਰ ਤਨਖ਼ਾਹਾਂ ਫਿਕਸ ਕਰਵਾਉਣ, 1-1-2004 ਤੋਂ ਬਾਅਦ ਭਰਤੀ ਮੁਲਾਜਮਾਂ ਉੱਪਰ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ ਅਤੇ ਮੁਲਾਜਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ, ਏ.ਸੀ.ਪੀ. ਦਾ ਲਾਭ ਅਤੇ ਪੈਂਡਿੰਗ 16 ਫ਼ੀਸਦੀ ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ਾਂ ਨੂੰ ਜਰਬਾਂ ਦੇਣ ਲਈ ਮੋਗਾ ਵਿਖੇ ਮੋਰਚੇ ਦੀ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ ਸੀ | ਇਸੇ ਕੜੀ ਤਹਿਤ ਮੋਰਚੇ ਦੀ ਪਟਿਆਲਾ ਜ਼ਿਲ੍ਹੇ ਦੀ ਮੀਟਿੰਗ ਕੀਤੀ ਗਈ ਅਤੇ ਫ਼ੈਸਲਾ ਕੀਤਾ ਗਿਆ ਕਿ 22 ਅਪ੍ਰੈਲ ਨੂੰ ਤਰਕਸ਼ੀਲ ਹਾਲ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਕਨਵੈਸ਼ਨ ਕੀਤੀ ਜਾਵੇਗੀ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਕੇ 'ਚਿਤਾਵਨੀ ਪੱਤਰ' ਦਿੱਤਾ ਜਾਵੇਗਾ | ਜ਼ਿਲ੍ਹਾ ਆਗੂਆਂ ਸਤਪਾਲ ਸਮਾਣਵੀ ਅਤੇ ਦਾਨਿਸ਼ ਭੱਟੀ ਨੇ ਦੱਸਿਆ ਕਿ ਮੀਟਿੰਗ ਵਿਚ 17 ਮਈ ਨੂੰ ਮੋਹਾਲੀ ਵਿਖੇ ਸੂਬਾਈ ਰੈਲੀ ਕਰਕੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਉਲੀਕੇ ਰੋਸ ਮਾਰਚ ਲਈ ਮੁੱਢਲੀ ਚਰਚਾ ਕੀਤੀ ਗਈ, ਜਿਸ ਸੰਬੰਧੀ ਕਨਵੈਸ਼ਨ ਉਪਰੰਤ ਜ਼ਿਲ੍ਹੇ ਵਿਚ ਵੱਡੀ ਤਿਆਰੀ ਮੁਹਿੰਮ ਚਲਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ | ਇਸ ਲਈ 22 ਅਪ੍ਰੈਲ ਨੂੰ ਕਨਵੈਸ਼ਨ ਅਤੇ ਰੋਸ ਮਾਰਚ ਦੀ ਤਿਆਰੀ ਲਈ ਇਸ ਹਫ਼ਤੇ ਬਲਾਕ ਪੱਧਰੀ ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਪ੍ਰੀਤ ਸਿੰਘ, ਚਮਕੌਰ ਸਿੰਘ, ਗੁਰਸ਼ਰਨ ਸਿੰਘ, ਰਣਜੀਤ ਕੌਰ, ਗੁਰਧਿਆਨ ਸਿੰਘ, ਸੰਦੀਪ ਸਿੰਘ, ਗੁਰਜੀਤ ਸਿੰਘ, ਹਰਿੰਦਰ ਸਿੰਘ, ਰਾਮਸਰਨ ਅਲੌਹਰਾਂ, ਹਰਵਿੰਦਰ ਬੇਲੂਮਾਜਰਾ, ਕਿ੍ਸਨ ਚੁਹਾਣਕੇ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਪਵਨ ਕੁਮਾਰ, ਰਵਿੰਦਰ ਰਾਜਨ, ਨਰਿੰਦਰ ਸਿੰਘ ਅਤੇ ਦਿਲਬਾਗ ਸਿੰਘ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁਵਾਸਪੁਰ ਵਿਚ ਕਿਸਾਨ ਸੰਘਰਸ਼ ਕਮੇਟੀ ਦੀ ਚੋਣ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
Ad Position 24