12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਰੈਲੀ ਵਿਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ 'ਤੇ ਸਮਰਥਕਾਂ ਦਾ ਬਿੱਟੂ ਚੱਠਾ ਨੇ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 08-04-2026
ਪਟਿਆਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਜਸਪਾਲ ਸਿੰਘ ਬਿੱਟੂ ਚੱਠਾ, ਪਟਿਆਲਾ ਹਲਕਾ ਦਿਹਾਤੀ ਦੇ ਇੰਚਾਰਜ ਨੇ ਪਟਿਆਲਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ 'ਚ ਲੋਕਾਂ ਵਲੋਂ ਕੀਤੇ ਗਏ ਰਿਕਾਰਡ ਤੋੜ ਇਕੱਠ 'ਤੇ ਖੁਸ਼ੀ ਜਤਾਉਂਦੇ ਹੋਏ ਸਾਰੇ ਵਰਕਰਾਂ, ਆਗੂਆਂ ਅਤੇ ਸਮਰਥਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ | ਇਹ ਰੈਲੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੋਈ, ਜਿਸ ਨੇ ਪਾਰਟੀ ਦੇ ਅੰਦਰ ਨਵਾਂ ਉਤਸ਼ਾਹ ਅਤੇ ਇਕਜੁਟਤਾ ਪੈਦਾ ਕੀਤੀ | ਬਿੱਟੂ ਚੱਠਾ ਨੇ ਕਿਹਾ ਕਿ ਰੈਲੀ ਵਿਚ ਹੋਇਆ ਭਾਰੀ ਇਕੱਠ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ 'ਤੇ ਭਰੋਸਾ ਜਤਾਉਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਤੇਜ਼ੀ ਨਾਲ ਮਜ਼ਬੂਤ ਹੋ ਰਹੀ ਹੈ ਅਤੇ ਹਰ ਵਰਗ ਦੇ ਲੋਕ ਮੁੜ ਪਾਰਟੀ ਨਾਲ ਜੁੜ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਅਮਨ-ਕਾਨੂੰਨ ਦੀ ਹਾਲਤ ਜੰਗਲ ਰਾਜ ਤੋਂ ਵੀ ਬਦਤਰ-ਵਿਜੇਇੰਦਰ ਸਿੰਗਲਾ ਅਗਲੀ ਖ਼ਬਰ ਬੇ-ਮੌਸਮੀ ਮੀਂਹ ਨੇ ਖੇਤਾਂ 'ਚ ਖੜ੍ਹੀ ਕਣਕ ਦੀ ਫਸਲ ਵਿਛਾਈ • ਜੇਕਰ ਮੀਂਹ ਨਾ ਰੁੱਕਿਆ ਤਾਂ ਹੋਵੇਗਾ ਵੱਡਾ ਨੁਕਸਾਨ : ਖ...
Ad Position 24