ਨਾਭਾ, 7 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਸਾਬਕਾ ਪ੍ਰਧਾਨ ਯੂਥ ਵਿੰਗ ਅਗਰਵਾਲ ਸਭਾ ਨਾਭਾ ਪ੍ਰਧਾਨ ਹਰਸ਼ ਬਲੱਡ ਡੋਨਰ ਸੋਸਾਇਟੀ ਸਟੇਟ ਐਵਾਰਡੀ, ਪ੍ਰਧਾਨ ਯੁੱਧ ਨਸ਼ਿਆਂ ਵਿਰੁੱਧ ਬਲਾਕ ਨਾਭਾ ਅਤੇ ਮੈਂਬਰ ਜਿਲ੍ਹਾ ਸੜਕ ਸੁਰੱਖਿਆ ਕਮੇਟੀ ਪਟਿਆਲਾ ਭੁਵੇਸ਼ ਬਾਂਸਲ ਭਾਸ਼ੀ ਵਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ (ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ) ਨਾਲ ਲਹਿਰਾਗਾਗਾ ਵਿਖ਼ੇ ਪਹੁੰਚ ਕੇ ਮੁਲਾਕਾਤ ਕੀਤੀ ਗਈ, ਜਿਸ ਦÏਰਾਨ ਪ੍ਰਧਾਨ ਭੁਵੇਸ਼ ਬਾਂਸਲ ਭਾਸ਼ੀ ਵਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਗਿਆ ¢ ਉਪਰੰਤ ਪ੍ਰਧਾਨ ਭੁਪੇਸ਼ ਭਾਸੀ ਨੇ ਕਿਹਾ ਕਿ ਕੈਬਨਿਟ ਮੰਤਰੀ ਨਾਲ ਮੁਲਾਕਾਤ ਦÏਰਾਨ ਕਈ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਹੈ¢ ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਸ਼ਹਿਰ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ¢ ਇਸ ਮÏਕੇ ਸਮਾਜ ਸੇਵੀ ਪ੍ਰਵੀਨ ਕੁਮਾਰ ਪਿੰਨਾ ਆਦਿ ਵੀ ਹਾਜ਼ਰ ਸਨ¢