12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਸਰੁਸਤੀਗੜ੍ਹ ਤੋਂ ਸੰਗਤ ਰਵਾਨਾ

Ad Position 21
No active advertisement
ਸਰੁਸਤੀਗੜ੍ਹ ਤਾੋ ਸੰਗਤ ਨੂੰ ਯਾਤਰਾ ਲਈ ਰਵਾਨਾ ਕਰਦੇ ਹੋਏ ਸਰਪੰਚ ਰਾਜਾ ਧੰਜੂ | ਅਜੀਤ ਤਸਵੀਰ <br/> 08-04-2026
ਭੁੱਨਰਹੇੜੀ, 7 ਅਪ੍ਰੈਲ (ਧਨਵੰਤ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਹੋਈ, 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਹੇਠ ਹਲਕਾ ਸਨੌਰ ਦੇ ਅਧੀਨ ਪਿੰਡ ਸਰੁਸਤੀਗੜ ਤੋਂ ਸਰਪੰਚ ਰਾਜਾ ਧੰਜੂ ਵਲੋਂ ਸ੍ਰੀ ਹਰਿਮੰਦਰ ਸਾਹਿਬ ਲਈ ਸੰਗਤ ਨੂੰ ਰਵਾਨਾ ਕੀਤਾ | ਇਸ ਮੌਕੇ ਸਰਪੰਚ ਰਾਜਾ ਧੰਜੂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਮੰਦਰ ਸਾਹਿਬ ਤੇ ਰਾਮ ਤੀਰਥ ਮੰਦਰ ਅਤੇ ਹੋਰ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ | ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਬਲਦੇਵ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਦੇਵੀਗੜ੍ਹ, ਜਸਪ੍ਰੀਤ ਸਿੰਘ ਮਾੜੂ, ਗੁਰਿੰਦਰਪਾਲ ਸਿੰਘ ਅਦਾਲਤੀ ਵਾਲਾ ਬਲਾਕ ਸੰਮਤੀ ਮੈਂਬਰ, ਭੁਪਿੰਦਰ ਸਿੰਘ ਸਾਬਕਾ ਸਰਪੰਚ ਸੁੰਦਰ ਸਿੰਘ ਵਾਲਾ, ਮੋਹਨ ਲਾਲ ਘੜਾਮੀਆ, ਅਰਮਾਨ ਥਿੰਦ ਸ਼ਾਦੀਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨਾਭਾ ਵਲੋਂ ਕਰਵਾਇਆ ਸਾਲਾਨਾ ਧਾਰਮਿਕ ਸਮਾਗਮ ਅਗਲੀ ਖ਼ਬਰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਨਾਜ ਮੰਡੀ ਪਟਿਆਲਾ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ
Ad Position 24