ਦੇਵੀਗੜ੍ਹ, 7 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਦੇ ਯਤਨਾ ਸਦਕਾ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਸਿਹਤ ਦਿਵਸ ਮੌਕੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਲੈਕਚਰ ਅਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿਚ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਕਾਲਜ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਨਿਰਮਾਣ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਇਸ ਮੌਕੇ ਬੋਲਦਿਆਂ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਵੀ ਸਿਹਤ ਸੰਬੰਧੀ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ ਅਤੇ ਰੈੱਡ ਰਿਬਨ ਕਲੱਬ ਦੀਆਂ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਦਾ ਭਰੋਸਾ ਦਿੱਤਾ | ਸਿਹਤ ਸੰਬੰਧੀ ਹੋਏ ਵਿਚਾਰ ਵਟਾਂਦਰੇ ਦੌਰਾਨ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਦਲਜੀਤ ਕੌਰ,ਮਨਪ੍ਰੀਤ ਕੌਰ, ਅੰਮਿ੍ਤ ਕੌਰ, ਕਿਰਨਦੀਪ ਕੌਰ, ਰਮਨਜੋਤ ਕੌਰ, ਮਨਪ੍ਰੀਤ ਕੌਰ ਅਤੇ ਨਿਤਿਕਾ ਨੂੰ ਧਰਮ ਅਧਿਐਨ ਮੰਚ ਵਲੋਂ ਸਨਮਾਨਿਤ ਕੀਤਾ ਗਿਆ |