12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬੇਮੌਸਮੀ ਮੀਂਹ ਤੇ ਤੇਜ਼ ਹਵਾਵਾਂ ਨਾਲ ਕਣਕ ਨੂੰ ਨੁਕਸਾਨ ਦਾ ਖ਼ਦਸ਼ਾ ਵਧਿਆ

Ad Position 21
No active advertisement
ਅਜੀਤ ਡੈਸਕ 08-04-2026
ਪਟਿਆਲਾ, 7 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਜ਼ਿਲ੍ਹੇ ਵਿਚ ਪਿਛਲੇ ਦਿਨਾਂ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਅਤੇ ਮੌਸਮ ਵਿਭਾਗ ਵਲੋਂ ਮੀਂਹ ਸੰਬੰਧੀ ਕੀਤੀ ਗਈ ਪੇਸ਼ਨਗੋਈ ਕਾਰਨ ਕਣਕ ਦੀ ਫ਼ਸਲ 'ਤੇ ਅਸਰ ਪਿਆ ਹੈ | ਇਸ ਨਾਲ ਜਿੱਥੇ ਪੱਕੀ ਫ਼ਸਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਵਧਿਆ ਹੈ, ਓਥੇ ਹੀ ਕਟਾਈ ਦਾ ਕੰਮ ਵੀ ਪਛੜ ਗਿਆ ਹੈ | ਮੌਸਮ ਵਿਭਾਗ ਵਲੋਂ ਅੱਜ ਵੀ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਇਸ ਚੇਤਾਵਨੀ ਦੇ ਮੱਦੇਨਜ਼ਰ ਬੀਤੇ ਕੱਲ੍ਹ ਕਿਸਾਨਾਂ ਵਲੋਂ ਕਣਕ ਦੀ ਕਟਾਈ ਲਈ ਪੂਰੀ ਵਾਹ ਲਗਾਈ ਗਈ, ਤਾਂ ਜੋ ਸੰਭਵ ਨੁਕਸਾਨ ਤੋਂ ਬਚਿਆ ਜਾ ਸਕੇ | ਇਸ ਦੌਰਾਨ ਕਈ ਕਿਸਾਨਾਂ ਵਲੋਂ ਨਰਮ ਕਣਕ ਵੀ ਵੱਢ ਲਈ ਗਈ, ਜਿਸ ਕਾਰਨ ਹੁਣ ਉਨ੍ਹਾਂ ਸਾਹਮਣੇ ਨਵੀਆਂ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ | ਮਿਲੀ ਜਾਣਕਾਰੀ ਅਨੁਸਾਰ ਅਜਿਹੇ ਕਿਸਾਨ ਇਸ ਗੱਲ ਨੂੰ ਲੈ ਕੇ ਦੁਚਿੱਤੀ ਵਿਚ ਹਨ ਕਿ ਮੌਜੂਦਾ ਮੌਸਮ ਦੇ ਹਾਲਾਤਾਂ ਵਿਚ ਫ਼ਸਲ ਮੰਡੀ ਵਿਚ ਲੈ ਕੇ ਜਾਣ ਜਾਂ ਘਰਾਂ ਵਿਚ ਹੀ ਸੰਭਾਲ ਕੇ ਰੱਖਣ | ਖੇਤੀ ਮਾਹਿਰਾਂ ਅਨੁਸਾਰ ਕਣਕ ਦਾ ਮੋਇਸਚਰ ਲਗਭਗ 12 ਫ਼ੀਸਦੀ ਹੋਣਾ ਚਾਹੀਦਾ ਹੈ, ਪਰ ਨਰਮ ਕਣਕ ਵਿਚ ਇਹ ਵੱਧ ਕੇ ਕਰੀਬ 18 ਫ਼ੀਸਦੀ ਤੱਕ ਪਹੁੰਚ ਰਿਹਾ ਹੈ | ਇਸ ਹਾਲਤ ਵਿਚ ਜੇ ਕਣਕ ਨੂੰ ਢੰਗ ਨਾਲ ਸੁਕਾਇਆ ਨਾ ਜਾਵੇ ਤਾਂ ਦਾਣਾ ਗਰਮ ਹੋ ਕੇ ਰੰਗ ਬਦਲ ਸਕਦਾ ਹੈ, ਜਿਸ ਨਾਲ ਮੰਡੀ ਵਿਚ ਭਾਅ 'ਤੇ ਅਸਰ ਪੈਂਦਾ ਹੈ | ਇਸ ਤੋਂ ਇਲਾਵਾ ਮੌਜੂਦਾ ਮੌਸਮ ਕਾਰਨ ਕਣਕ ਨੂੰ ਖਿਲਾਰ ਕੇ ਸੁਕਾਉਣਾ ਵੀ ਮੁਸ਼ਕਲ ਬਣਿਆ ਹੋਇਆ ਹੈ, ਜਿਸ ਨਾਲ ਮੰਡੀਆਂ ਵਿਚ ਫ਼ਸਲ ਲਿਜਾਉਣ ਵਾਲੇ ਕਿਸਾਨਾਂ ਨੂੰ ਹੋਰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਅਗਾਂਹਵਧੂ ਕਿਸਾਨ ਰਾਜ ਮੋਹਨ ਸਿੰਘ ਕਾਲੇਕਾ ਨੇ ਕਿਹਾ ਕਿ ਮੌਸਮ ਦੇ ਲਗਾਤਾਰ ਬਦਲਦੇ ਹਾਲਾਤਾਂ ਨੇ ਕਿਸਾਨਾਂ ਨੂੰ ਅਨਿਸ਼ਚਿਤਤਾ ਵਿਚ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਨਮੀ ਵਾਲੀ ਕਣਕ ਨੂੰ ਸੰਭਾਲਣਾ ਔਖਾ ਹੋ ਰਿਹਾ ਹੈ ਅਤੇ ਮੰਡੀ ਵਿਚ ਵੀ ਇਸ ਦੇ ਭਾਅ 'ਤੇ ਅਸਰ ਪੈ ਸਕਦਾ ਹੈ |
ਦੂਜੇ ਪਾਸੇ ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਵਿਚ ਵੀ ਮੀਂਹ ਅਤੇ ਤੇਜ਼ ਹਵਾਵਾਂ ਦੀ ਪੇਸ਼ਨਗੋਈ ਕੀਤੀ ਗਈ ਹੈ, ਜਿਸ ਨਾਲ ਖੇਤਾਂ ਵਿਚ ਖੜ੍ਹੀ ਕਣਕ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਹੋਰ ਵਧ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰੋਹਟਾ ਸਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ
Ad Position 24