12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰਦੁਆਰਾ ਰੋਹਟਾ ਸਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026
ਨਾਭਾ, 7 ਅਪ੍ਰੈਲ (ਕਰਮਜੀਤ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ ਗਿਆ |
ਇਸ ਮੌਕੇ 'ਤੇ ਕਥਾਵਾਚਕ ਜਥੇ ਵਲੋਂ ਸੰਗਤਾਂ ਨੂੰ ਹਰਜਸ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਗੁਰੂਆਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਗਈ | ਇਸ ਮੌਕੇ ਪ੍ਰਧਾਨ ਰਣਜੀਤ ਸਿੰਘ, ਮੈਨੇਜਰ ਅਮਰੀਕ ਸਿੰਘ, ਮੀਤ ਪ੍ਰਧਾਨ ਪ੍ਰੀਤਮ ਸਿੰਘ ਮਾਨ, ਸੁਖਪਾਲ ਸਿੰਘ ਹੈੱਡ ਗ੍ਰੰਥੀ, ਸਰਬਜੀਤ ਸਿੰਘ ਰੋਹਟਾ, ਤਜਿੰਦਰ ਸਿੰਘ ਤੇਜੀ ਰੋਹਟਾ, ਦਲਵੀਰ ਸਿੰਘ, ਕੈਪਟਨ ਜਗਜੀਤ ਸਿੰਘ, ਕੁਲਵੰਤ ਸਿੰਘ ਲਾਡੀ, ਜਗਦੇਵ ਸਿੰਘ ਨੰਬਰਦਾਰ, ਸੁਖਦੇਵ ਸਿੰਘ ਸੇਖੋਂ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਗੁਰੀ, ਧਰਮਿੰਦਰ ਸਿੰਘ, ਸੁਖਚੈਨ ਸਿੰਘ ਚੈਨੀ, ਲਖਵਿੰਦਰ ਸਿੰਘ ਲੱਖੀ ਸਰਪੰਚ, ਬਲਜਿੰਦਰ ਸਿੰਘ, ਜਗਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਜਰਾਤ 'ਚ ਅਰਵਿੰਦ ਕੇਜਰੀਵਾਲ ਪੰਜਾਬ ਦੇ ਹੜ੍ਹ ਮੁਆਵਜ਼ੇ ਬਾਰੇ ਖੁੱਲ੍ਹ ਕੇ ਝੂਠ ਬੋਲ ਰਿਹਾ - ਝਿੰਜਰ ਨੇ ਆਪ ਤੇ ਕੇਜਰੀਵ... ਅਗਲੀ ਖ਼ਬਰ ਬੇਮੌਸਮੀ ਮੀਂਹ ਤੇ ਤੇਜ਼ ਹਵਾਵਾਂ ਨਾਲ ਕਣਕ ਨੂੰ ਨੁਕਸਾਨ ਦਾ ਖ਼ਦਸ਼ਾ ਵਧਿਆ
Ad Position 24