ਪਾਤੜਾਂ, 7 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)- ਜ਼ਿਲ੍ਹਾ ਪਰਿਸ਼ਦ ਪਟਿਆਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਛੋਟੇ ਭਰਾ ਕਮੀਰ ਸਿੰਘ ਲਾਲਵਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਪਿੰਡ ਲਾਲਵਾ ਦੇ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਵਿਖੇ ਕੀਤੀ ਗਈ | ਜਿਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿੰਡ ਲਾਲਵਾ ਵਿਖੇ ਪਹੁੰਚ ਕੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਕਮੀਰ ਸਿੰਘ ਲਾਲਵਾ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਸੇਵਾ ਮੁਕਤ ਡੀਟੀਓ ਕਰਨ ਸਿੰਘ, ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਸ਼੍ਰੋਮਣੀ ਅਕਾਲੀ ਦਲ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ, ਸਾਬਕਾ ਚੇਅਰਮੈਨ ਲਖਬੀਰ ਸਿੰਘ ਲੋਟ, ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਪੰਜਰਥ, ਭਾਜਪਾ ਆਗੂ ਰਮੇਸ਼ ਕੁਮਾਰ ਕੁੱਕੂ ਸਮੇਤ ਵੱਖ-ਵੱਖ ਆਗੂਆਂ ਨੇ ਕਮੀਰ ਸਿੰਘ ਲਾਲਵਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਗ੍ਰਹਿ ਵਿਖੇ ਦੁੱਖ ਪ੍ਰਗਟ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਲੰਮਾ ਸਮਾਂ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨਾਲ ਸ਼੍ਰੋਮਣੀ ਅਕਾਲੀ ਦਲ ਵਿਚ ਕੰਮ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਲੜੀਆਂ ਗਈਆਂ ਲੜਾਈਆਂ ਵਿਚ ਮੋਹਰੀ ਹੋ ਕੇ ਰੋਲ ਅਦਾ ਕੀਤਾ ਹੈ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ 'ਤੇ ਜਦੋਂ ਵੀ ਔਖਾ ਸਮਾਂ ਆਇਆ ਤਾਂ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਅੱਗੇ ਹੋ ਕੇ ਬਾਦਲ ਪਰਿਵਾਰ ਦੀ ਢਾਲ ਬਣ ਕੇ ਰੱਖਿਆ ਕੀਤੀ | ਬਾਦਲ ਨੇ ਕਿਹਾ ਕਿ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਕਹਿਣ ਅਨੁਸਾਰ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਸ਼ੁਤਰਾਣਾ ਅੰਦਰ ਵੱਡੇ ਪੱਧਰ 'ਤੇ ਵੀ ਵਿਕਾਸ ਕਾਰਜ ਕਰਵਾਏ ਸਨ | ਉਨ੍ਹਾਂ ਕਿਹਾ ਕਿ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਦਾ ਪਰਿਵਾਰ ਬਾਦਲ ਪਰਿਵਾਰ ਦਾ ਅਤਿ ਨਜ਼ਦੀਕੀ ਪਰਿਵਾਰਾਂ 'ਚੋਂ ਇਕ ਹੈ ਅਤੇ ਅੱਜ ਉਨ੍ਹਾਂ ਦੇ ਛੋਟੇ ਭਰਾ ਕਮੀਰ ਸਿੰਘ ਲਾਲਵਾ ਦੇ ਦਿਹਾਂਤ 'ਤੇ ਇਸ ਦੁੱਖ ਦੀ ਘੜੀ ਵਿਚ ਸਮੁੱਚਾ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਲਾਲਵਾ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੈ | ਇਸ ਮੌਕੇ ਇੱਥੇ ਸੀਨੀਅਰ ਆਗੂ ਅੰਗਰੇਜ਼ ਸਿੰਘ ਲਾਲਵਾ, ਸੀਨੀਅਰ ਆਗੂ ਜੋਗਾ ਸਿੰਘ ਸਿੱਧੂ, ਕੌਂਸਲਰ ਸੋਨੀ ਜਲੂਰ, ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ, ਸਾਬਕਾ ਚੇਅਰਮੈਨ ਤਰਲੋਚਨ ਸਿੰਘ ਸ਼ੇਰਗੜ੍ਹ, ਕਾਂਗਰਸੀ ਆਗੂ ਦਲੇਰ ਸਿੰਘ ਹਰਿਆਊ, ਨਾਮਦੇਵ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਬਜਾਜ, ਰਾਕੇਸ਼ ਕੁਮਾਰ ਮਦਰ ਇੰਡੀਆ ਸਕੂਲ, ਸੁਰਜੀਤ ਸਿੰਘ ਮਾਹਲ, ਗੁਰਬਚਨ ਸਿੰਘ ਮੌਲਵੀਵਾਲਾ, ਲਖਵਿੰਦਰ ਸਿੰਘ ਮੌਲਵੀਵਾਲਾ ਅਜੈਬ ਸਿੰਘ ਮੱਲੀ, ਬਗੀਚਾ ਸਿੰਘ ਦੁਤਾਲ, ਵਿਨੋਦ ਜਿੰਦਲ, ਰਛਪਾਲ ਸਿੰਘ ਬਰਾਸ, ਗੁਰਦੀਪ ਸਿੰਘ ਡਰੋਲੀ, ਮੰਗਤ ਸ਼ਰਮਾ ਬਰਾਸ, ਦਵਿੰਦਰ ਸਿੰਘ ਸਿੱਧੂ, ਵਰਿੰਦਰ ਸਿੰਘ ਲਾਲਵਾ, ਬਲਿਹਾਰ ਸਿੰਘ ਹਰਿਆਊ, ਵਿਸ਼ਾਲ ਗੋਇਲ, ਰਣਜੀਤ ਸਿੰਘ ਸਾਹੀ, ਮੁਖਵਿੰਦਰ ਸਿੰਘ ਮੁੱਖਾ, ਭਾਜਪਾ ਆਗੂ ਪ੍ਰਸ਼ੋਤਮ ਸਿੰਗਲਾ, ਰਵਿੰਦਰ ਕੁਮਾਰ ਪੱਪੂ, ਕੌਂਸਲਰ ਫਕੀਰ ਚੰਦ, ਤੇਜਬੀਰ ਸਿੰਘ ਖਾਂਗ, ਨਿਧਾਨ ਸਿੰਘ ਜੈਖਰ, ਹਨੀ ਸੇਖੋਂ, ਜਥੇਦਾਰ ਗੁਰਚਰਨ ਸਿੰਘ ਗੰਗਰੋਲੀ, ਚਰਨਜੀਤ ਸਿੰਘ ਸਰਪੰਚ, ਨਰਿੰਦਰ ਸਿੰਘ ਦੁਤਾਲ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਰਿਸ਼ਤੇਦਾਰ ਹਾਜ਼ਰ ਸਨ |