29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਵ. ਬੀ.ਐਲ.ਓ. ਪ੍ਰਦੀਪ ਕੁਮਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

Ad Position 21
No active advertisement
ਅਜੀਤ ਡੈਸਕ 09-04-2026
aਪਟਿਆਲਾ, 8 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪ੍ਰਦੀਪ ਕੁਮਾਰ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਕੰਬੋਆਂ ਬਲਾਕ ਦੇਵੀਗੜ੍ਹ ਜ਼ਿਲ੍ਹਾ ਪਟਿਆਲਾ ਵਿਖੇ ਬਤੌਰ ਈ.ਟੀ.ਟੀ. ਅਧਿਆਪਕ ਨਿਯੁਕਤ ਸਨ | ਉਨ੍ਹਾਂ ਕੋਲ ਬੀ.ਐਲ.ਓ. ਦਾ ਵਾਧੂ ਕੰਮ ਵੀ ਸੀ | ਉਹ ਬੂਥ ਨੰਬਰ 92 ਹਲਕਾ ਸਨੌਰ ਵਿਚ ਬੀ.ਐਲ.ਓ. ਸਨ | ਐਸ.ਆਈ.ਆਰ. ਦੇ ਕੰਮ ਕਰਕੇ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਤੇ ਦਬਾਅ 'ਚ ਸਨ | 4 ਅਪ੍ਰੈਲ ਨੂੰ ਉਹ ਐੱਸ.ਆਈ.ਆਰ. ਹੀ ਆਰ ਦਾ ਫ਼ੀਲਡ ਵਿਚ ਕੰਮ ਕਰਕੇ ਆਪਣੇ ਘਰ ਆਨਲਾਈਨ ਕੰਮ ਲਈ ਪਰਤੇ ਤਾਂ ਤੁਰੰਤ ਐੱਸ.ਆਈ.ਆਰ. ਦੇ ਦਬਾਅ ਤੇ ਮਾਨਸਿਕ ਪ੍ਰੇਸ਼ਾਨੀ ਕਰਕੇ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ | ਇਸ ਸੰਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੀ ਅਗਵਾਈ ਹੇਠ ਵਫ਼ਦ ਅੱਜ ਸਹਾਇਕ ਕਮਿਸ਼ਨਰ ਪਟਿਆਲਾ/ਤਹਿਸੀਲ ਦੁਧਨਸਾਧਾਂ ਮੈਡਮ ਹਰਜੋਤ ਕੌਰ ਨੂੰ ਮਿਲਿਆ ਗਿਆ | ਉਨ੍ਹਾਂ ਨੂੰ ਮੰਗ ਪੱਤਰ ਸੌਂਪਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਵਲੋਂ ਅਪੀਲ ਕੀਤੀ ਗਈ ਕਿ ਪ੍ਰਦੀਪ ਕੁਮਾਰ ਨੂੰ ਨਿਯਮਾਂ ਮੁਤਾਬਿਕ ਬਣਦਾ ਇਕ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਤਰਸ ਦੇ ਅਧਾਰ 'ਤੇ ਨੌਕਰੀ ਦਿੱਤੀ ਜਾਵੇ | ਮੈਡਮ ਹਰਜੋਤ ਕੌਰ ਸਹਾਇਕ ਕਮਿਸ਼ਨਰ ਪਟਿਆਲਾ ਨੇ ਬੜੇ ਹੀ ਹਮਦਰਦੀ ਪੂਰਵਕ ਗੱਲਬਾਤ ਸੁਣੀ 'ਤੇ ਛੇਤੀ ਤੋਂ ਛੇਤੀ ਨਿਯਮਾਂ ਮੁਤਾਬਿਕ ਕਾਰਵਾਈ ਅਮਲ ਵਿਚ ਲਿਆਉਣ ਦਾ ਪੂਰਾ ਭਰੋਸਾ ਦਿੱਤਾ | ਇਸ ਸਮੇਂ ਸਾਥੀ ਦੀਦਾਰ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਮਨਦੀਪ ਸਿੰਘ ਕਾਲੇਕੇ, ਗੁਰਪ੍ਰੀਤ ਸਿੰਘ ਸਿੱਧੂ, ਗੁਰਜੀਤ ਸਿੰਘ, ਕਰਮਜੀਤ ਸਿੰਘ, ਗੁਰਵਿੰਦਰ ਸਿੰਘ ਧਨੇਠਾ, ਹਰਵਿੰਦਰ ਸਿੰਘ ਪਹਾੜਪੁਰ, ਸੁਖਦੀਪ ਸਿੰਘ ਮਠਾੜੂ, ਗੁਰਵਿੰਦਰ ਸਿੰਘ ਗਹੀਰ, ਸੁਧੀਰ ਕੁਮਾਰ ਸਾਥੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਵਿਚ ਆਈ 45 ਹਜ਼ਾਰ ਕੁਇੰਟਲ ਕਣਕ ਅਗਲੀ ਖ਼ਬਰ ਮਾਨਸਾ ਪੁਲਿਸ ਨੇ 356 ਗ੍ਰਾਮ ਚਿੱਟੇ ਸਮੇਤ ਇਕ ਵਿਅਕਤੀ ਕੀਤਾ ਕਾਬੂ <br/>
Ad Position 24