29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਰੰਧਾਵਾ ਸਣੇ ਵੱਖ-ਵੱਖ ਆਗੂਆਂ ਵਲੋਂ ਰਾਜਿੰਦਰ ਸਿੰਘ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ

Ad Position 21
No active advertisement
ਅਜੀਤ ਡੈਸਕ 09-04-2026
ਪਟਿਆਲਾ/ਸਮਾਣਾ, 8 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ, ਸਾਹਿਬ ਸਿੰਘ)-ਟਕਸਾਲੀ ਕਾਂਗਰਸ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ, ਜੋ ਬੀਤੀ 28 ਮਾਰਚ ਨੂੰ ਅਕਾਲ ਚਲਾਣਾ ਕਰ ਗਏ ਸਨ, ਦੇ ਸਪੁੱਤਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਅਤੇ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਬੀਬੀ ਰਵਿੰਦਰ ਕੌਰ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਲੋਕ ਸਭਾ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਉਨ੍ਹਾਂ ਸਾਬਕਾ ਵਿੱਤ ਮੰਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ. ਲਾਲ ਸਿੰਘ ਦੇ ਅਕਾਲ ਚਲਾਣੇ ਨਾਲ ਇਕ ਨਿਧੱੜਕ ਤੇ ਸੱਚਾ ਕਾਂਗਰਸ ਆਗੂ ਸਾਥੋਂ ਵਿੱਛੜ ਗਿਆ ਹੈ | ਉਨ੍ਹਾਂ ਆਖਿਆ ਕਿ ਲਾਲ ਸਿੰਘ ਨੇ ਪੰਜਾਬ ਦੀ ਤਨਦੇਹੀ ਨਾਲ ਸੇਵਾ ਕੀਤੀ ਹੈ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਸ. ਰੰਧਾਵਾ ਤੋਂ ਇਲਾਵਾ ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਹਸਤੀ ਨਿਰਮਲ ਰਿਸ਼ੀ, ਸਾਬਕਾ ਮੁੱਖ ਮੰਤਰੀ ਸਵ. ਸੁਰਜੀਤ ਸਿੰਘ ਬਰਨਾਲਾ ਦੇ ਪਤਨੀ ਬੀਬੀ ਸੁਰਜੀਤ ਕੌਰ ਬਰਨਾਲਾ, ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਜਸਵਿੰਦਰ ਸਿੰਘ ਰੰਧਾਵਾ, ਬਲੂਆਣਾ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਨਵਾਂ ਸ਼ਹਿਰ ਦੇ ਕਾਂਗਰਸ ਆਗੂ ਅਜੇ ਮੰਗੂਪੁਰ, ਯੂਥ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਕਾਂਗਰਸ ਆਗੂ ਹਰਪ੍ਰੀਤ ਸਿੰਘ ਸਿੱਧੂ ਫਾਜ਼ਿਲਕਾ, ਹਰੀ ਸਿੰਘ ਖਾਈ, ਸਾਬਕਾ ਪੁਲਿਸ ਅਫ਼ਸਰ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ, ਕਾਂਗਰਸ ਆਗੂ ਦੀਪਇੰਦਰ ਸਿੰਘ ਢਿੱਲੋਂ, ਬਾਬਾ ਰਣਜੋਧ ਸਿੰਘ ਢੈਂਠਲ ਵਾਲੇ, ਕਾਂਗਰਸ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਭਾਜਪਾ ਆਗੂ ਪਰਦਮਨ ਸਿੰਘ ਵਿਰਕ, ਜੀਵਨ ਗਰਗ ਅਤੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਆਦਿ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ | ਆਗੂਆਂ ਨੇ ਕਿਹਾ ਕਿ ਵਫ਼ਾਦਾਰੀ ਦਾ ਸਬਕ ਲਾਲ ਸਿੰਘ ਤੋਂ ਸਿੱਖਿਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕ 'ਤੇ ਲਾਸ਼ ਰੱਖ ਕੇ ਧਰਨਾ ਦੇ ਰਹੇ ਧਰਨਾਕਾਰੀਆਂ ਵਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਅਗਲੀ ਖ਼ਬਰ ਅਨਾਜ ਮੰਡੀ ਵਿਚ ਆਈ 45 ਹਜ਼ਾਰ ਕੁਇੰਟਲ ਕਣਕ
Ad Position 24