29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

'ਆਪ' ਯੂਥ ਵਿੰਗ ਦੇ ਸੂਬਾ ਉਪ ਪ੍ਰਧਾਨ ਖਹਿਰਾ ਦਾ ਕੀਤਾ ਪਿੰਡ ਖੋਖ ਵਾਸੀਆਂ ਨੇ ਸਨਮਾਨ

Ad Position 21
No active advertisement
ਅਜੀਤ ਡੈਸਕ 09-04-2026
ਨਾਭਾ, 8 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਲੋਂ 'ਆਪ' ਯੂਥ ਵਿੰਗ ਦੇ ਸੂਬਾ ਉਪ ਪ੍ਰਧਾਨ ਨਿਯੁਕਤ ਕੀਤੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦਾ ਨਾਭਾ ਹਲਕੇ ਦੇ ਪਿੰਡ ਖੋਖ ਵਿਖੇ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ | ਸਨਮਾਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤੇਜਿੰਦਰ ਸਿੰਘ ਖਹਿਰਾ ਸੂਬਾ ਉਪ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕਰ ਦਿੱਤਾ ਗਿਆ ਹੈ ਇਸ ਕਰਕੇ ਆਮ ਆਦਮੀ ਪਾਰਟੀ ਉਹੀ ਕਹਿੰਦੀ ਹੈ ਜੋ ਕਰਦੀ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪੰਜਾਬ ਦੇ ਸੂਝਵਾਨ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਫਿਰ ਤੋਂ ਮੁੱਖ ਮੰਤਰੀ ਬਣਾਉਣਗੇ | ਨਾਭਾ ਹਲਕੇ ਦੇ ਵਿਕਾਸ ਕਾਰਜਾਂ ਸੰਬੰਧੀ ਖਹਿਰਾ ਨੇ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਪਿੰਡਾਂ ਦੀਆਂ ਤਕਰੀਬਨ ਸਾਰੀਆਂ ਹੀ ਸੜਕਾਂ 'ਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ | ਇਸ ਮੌਕੇ ਬਿੱਲਾ ਖੋਖ, ਸਰਬਜੀਤ ਸਿੰਘ, ਉਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰਿੰਦਰ ਸਿੰਘ, ਮੇਜਰ ਸਿੰਘ ਤੁੰਗਾਂ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਾਰਾਂਦਰੀ ਬਾਗ਼ ਤੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸੜਕ 'ਤੇ ਲਾਸ਼ ਰੱਖ ਕੇ ਧਰਨਾ ਦੇ ਰਹੇ ਧਰਨਾਕਾਰੀਆਂ ਵਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
Ad Position 24