ਪਟਿਆਲਾ, 8 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਥਾਨਕ ਬਾਰਾਂਦਰੀ ਬਾਗ਼ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ | ਲਖਵੀਰ ਸਿੰਘ ਵਾਸੀ ਸਨੌਰ ਨੇ ਥਾਣਾ ਲਾਹੌਰੀ ਗੇਟ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਪਤਨੀ ਸਮੇਤ ਸ੍ਰੀ ਕਾਲੀ ਦੇਵੀ ਮਾਤਾ ਮੰਦਿਰ ਮੱਥਾ ਟੇਕਣ ਆਇਆ ਸੀ ਜਦੋਂ ਉਹ ਨਤਮਸਤਕ ਹੋ ਕੇ ਵਾਪਸ ਮੁੜਿਆ ਤਾਂ ਬਾਰਾਂਦਰੀ ਬਾਗ਼ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਗ਼ਾਇਬ ਸੀ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |